• Home
  • Punjabi News
  • ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ।
Image

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ।

ਚੰਡੀਗੜ੍ਹ, 8 ਅਕਤੂਬਰ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ‘ਤੇ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਸ ਕਦਮ ਦਾ ਵਿਰੋਧ ਕੀਤਾ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਇਸ ਸਮੇਂ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਬਾਰੇ ਕੋਈ ਫੈਸਲਾ ਲੈਣਾ ਉਚਿਤ ਨਹੀਂ ਹੋਵੇਗਾ। ਕੇਂਦਰ ਦੇ ਇਸ ਰੁਖ਼ ਤੋਂ ਬਾਅਦ, ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਉਹ ਹੁਣ ਰਾਜੋਆਣਾ ਦੀ ਪਟੀਸ਼ਨ ‘ਤੇ ਉਸਦੇ ਗੁਣ-ਦੋਸ਼ਾਂ (ਮੈਰਿਟ) ਦੇ ਆਧਾਰ ‘ਤੇ ਸੁਣਵਾਈ ਕਰੇਗੀ।

ਜ਼ਿਕਰਯੋਗ ਹੈ ਕਿ ਰਾਜੋਆਣਾ ਨੇ ਦਲੀਲ ਦਿੱਤੀ ਹੈ ਕਿ ਉਸਦੀ ਰਹਿਮ ਦੀ ਅਪੀਲ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਪਈ ਹੈ। ਰਾਜੋਆਣਾ ਦੀ ਰਹਿਮ ਅਪੀਲ ਦਾ ਮੁੱਖ ਆਧਾਰ ਉਸ ਦੀ ਅਪੀਲ ’ਤੇ ਲੰਬੇ ਸਮੇਂ ਤੋਂ ਫੈਸਲਾ ਨਾ ਹੋਣਾ ਹੈ। ਰਾਜੋਆਣਾ ਵੱਲੋਂ ਦਲੀਲ ਦਿੱਤੀ ਗਈ ਹੈ ਕਿ ਉਸ ਦੀ ਦਇਆ ਅਪੀਲ ਸਾਲ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਹੈ। 14 ਸਾਲਾਂ ਤੋਂ ਵੱਧ ਸਮੇਂ ਤੱਕ ਫਾਂਸੀ ਦੀ ਸਜ਼ਾ ਦੇ ਅਨਿਸ਼ਚਿਤ ਭਵਿੱਖ ਵਿੱਚ ਰਹਿਣ ਕਾਰਨ ਉਸ ਨੂੰ ਮਾਨਸਿਕ ਪੀੜਾ ਅਤੇ ਅਸਹਿਣਸ਼ੀਲ ਤਣਾਅ ਦਾ ਸਾਹਮਣਾ ਕਰਨਾ ਪਿਆ ਹੈ। ਅਪੀਲ ਵਿੱਚ ਕਿਹਾ ਗਿਆ ਹੈ ਕਿ ਦਇਆ ਅਪੀਲ ’ਤੇ ਫੈਸਲਾ ਲੈਣ ਵਿੱਚ ਇੰਨੀ ਲੰਬੀ ਦੇਰੀ ਸੰਵਿਧਾਨ ਦੇ ਅਨੁਛੇਦ 21 ਤਹਿਤ ਮਿਲੇ ਜੀਵਨ ਦੇ ਅਧਿਕਾਰ ਨਾਲ ਜੁੜਿਆ ਮੁੱਦਾ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top