• Home
  • Punjabi News
  • National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
Image

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਚੰਡੀਗੜ੍ਹ, 9 ਅਕਤੂਬਰ: ਦਿੱਲੀ ਵਿੱਚ ਅੱਜ 9 ਅਤੇ ਕੱਲ੍ਹ 10 ਅਕਤੂਬਰ ਨੂੰ ਸਾਰੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਦਿੱਲੀ ਦੇ ਆਬਕਾਰੀ ਵਿਭਾਗ ਨੇ ਵੀਰਵਾਰ ਸ਼ਾਮ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਵਿਭਾਗ ਮੁਤਾਬਕ, ਦਿੱਲੀ ਪੁਲਿਸ ਤੋਂ ਮਿਲੇ ਇਨਪੁਟ ਅਤੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਹੁਕਮਾਂ ਅਨੁਸਾਰ, ਇਨ੍ਹਾਂ ਦੋ ਦਿਨਾਂ ਦੌਰਾਨ L6, L6FG, L8, L10 ਅਤੇ L14 ਸਮੇਤ ਸਬੰਧਤ ਲਾਇਸੈਂਸਾਂ ਅਧੀਨ ਆਉਣ ਵਾਲੀਆਂ ਸ਼ਰਾਬ ਦੀਆਂ ਸਾਰੀਆਂ ਪ੍ਰਚੂਨ ਦੁਕਾਨਾਂ ਬੰਦ ਰਹਿਣਗੀਆਂ।

10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਵਿਰੋਧੀ ਧਿਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਕਾਕਰੋਚ ਜਨਤਾ ਪਾਰਟੀ (CJP) ਨੇ ਵੀ 10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਅਭਿਜੀਤ ਦੀਪਕੇ ਨੇ ਕਿਹਾ ਸੀ ਕਿ ਜੇਕਰ ਗਿਆਨੇਸ਼ ਕੁਮਾਰ ਅਸਤੀਫ਼ਾ ਨਹੀਂ ਦਿੰਦੇ ਤਾਂ 10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਦਿੱਲੀ ਭਰ ’ਚ ਸੁਰੱਖਿਆ ਪ੍ਰਬੰਧ ਸਖ਼ਤਇੱਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਸਤਾਵਿਤ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਭਰ ਵਿੱਚ 20 ਹਜ਼ਾਰ ਤੋਂ ਵੱਧ ਪੁਲਿਸ ਅਤੇ ਨੀਮ-ਫ਼ੌਜੀ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਅਧਿਕਾਰੀ ਮੁਤਾਬਕ, ਜੰਤਰ-ਮੰਤਰ ’ਤੇ ਕਿਸੇ ਵੀ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਦਿੱਤੀ ਗਈ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਮਨਜ਼ੂਰੀ ਵਾਲੇ ਇਕੱਠਾਂ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top