ਕੋਟਕਪੂਰਾ/ਫ਼ਰੀਦਕੋਟ 11 ਅਕਤੂਬਰ:-ਜੈਨ ਜੀ/ਕਾਕਰੋਚ ਜਨਤਾ ਪਾਰਟੀ ਵੱਲੋਂ ਵੋਟ ਚੋਰੀ ਦੇ ਖਿਲਾਫ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ, ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਦੇ ਹੋਏ ਦਿੱਲੀ ਪੁਲਿਸ ਦੇ ਮੁਲਾਜ਼ਮ ਕਥਿਤ ਤੌਰ ਤੇ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰੂ ਘਰ ਦੇ ਅੰਦਰ ਦਾਖ਼ਲ ਹੋਏ ਜਿਸ ਦੀ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਸਪੀਕਰ ਸੰਧਵਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਇੱਕ ਪਵਿੱਤਰ ਥਾਂ ਹੈ, ਜਿੱਥੇ ਜਾਣ ਲਈ ਇੱਕ ਮਰਿਆਦਾ ਹੁੰਦੀ ਹੈ, ਜਿਸ ਨੂੰ ਦਿੱਲੀ ਪੁਲਿਸ ਨੇ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਬੁਨਿਆਦੀ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਦੀ ਬਜਾਏ ਹਿਰਾਸਤ ‘ਚ ਲਿਆ ਜਾ ਰਿਹਾ ਹੈ ਅਤੇ ਜੇਲ੍ਹਾਂ ‘ਚ ਡੱਕਿਆ ਜਾ ਰਿਹਾ ਹੈ। ਜੋ ਕਿ ਬੇਹਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਜਵਾਨ ਦੇਸ਼ ਵਿਰੋਧੀ ਨਹੀਂ ਹਨ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ -ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ।
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












