• Home
  • Punjabi News
  • ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ।
Image

ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ।

ਚੰਡੀਗੜ੍ਹ, 13 ਅਕਤੂਬਰ:- ਮੁਸਲਿਮ ਬਹੁਗਿਣਤੀ ਵਾਲੇ ਦੇਸ਼ ਅਜਰਬੈਜਾਨ ਵਿੱਚ ਸਕੂਲਾਂ ਦੇ ਡਰੈੱਸ ਕੋਡ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਰਕਾਰ ਵੱਲੋਂ ਵਰਦੀ ਸਬੰਧੀ ਨਿਯਮਾਂ ਵਿੱਚ ਕੀਤੇ ਬਦਲਾਅ ਮਗਰੋਂ ਹਿਜਾਬ ਪਹਿਨ ਕੇ ਸਕੂਲ ਪਹੁੰਚੀਆਂ ਕੁਝ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਕਲਾਸਾਂ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ। ਇਸ ਦੇ ਵਿਰੋਧ ਵਿੱਚ ਵਿਦਿਆਰਥਣਾਂ ਨੇ ਕਲਾਸਾਂ ਦਾ ਬਾਈਕਾਟ ਕਰਦਿਆਂ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਸਰਕਾਰ ਨੇ ਨਵੇਂ ਨਿਯਮਾਂ ਵਿੱਚ ਹਿਜਾਬ ’ਤੇ ਸਿੱਧੇ ਤੌਰ ’ਤੇ ਪਾਬੰਦੀ ਨਹੀਂ ਲਗਾਈ, ਪਰ ਅਜਿਹੇ ਕੱਪੜਿਆਂ ’ਤੇ ਰੋਕ ਲਗਾਈ ਗਈ ਹੈ, ਜਿਨ੍ਹਾਂ ਨੂੰ ਸਰਕਾਰ ਧਰਮਨਿਰਪੱਖਤਾ ਦੇ ਸਿਧਾਂਤਾਂ ਦੇ ਵਿਰੁੱਧ ਮੰਨਦੀ ਹੈ।ਅਜਰਬੈਜਾਨ ਸਰਕਾਰ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਸਾਰੇ ਵਿਦਿਆਰਥੀਆਂ ਲਈ ਇਕਸਾਰ ਡਰੈੱਸ ਕੋਡ ਹੋਣਾ ਚਾਹੀਦਾ ਹੈ। ਇਸੇ ਉਦੇਸ਼ ਨਾਲ ਵਰਦੀ ਸਬੰਧੀ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ। ਸਰਕਾਰ ਮੁਤਾਬਕ, ਦੇਸ਼ ਦੇ ਸੱਭਿਆਚਾਰ ਅਤੇ ਕੌਮੀ ਪਰੰਪਰਾਵਾਂ ਨਾਲ ਜੁੜੇ ਕੱਪੜੇ ਵਿਸ਼ੇਸ਼ ਮੌਕਿਆਂ ’ਤੇ ਪਹਿਨੇ ਜਾ ਸਕਦੇ ਹਨ। ਹਾਲਾਂਕਿ, ਇਸ ਲਈ ਸਕੂਲ ਦੀ ਸਬੰਧਤ ਕਮੇਟੀ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।

ਅਜਰਬੈਜਾਨ ਦੀ ਲਗਭਗ 96 ਫ਼ੀਸਦੀ ਆਬਾਦੀ ਆਪਣੇ ਆਪ ਨੂੰ ਮੁਸਲਿਮ ਮੰਨਦੀ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਸ਼ੀਆ ਮੁਸਲਿਮ ਹਨ, ਜਦਕਿ ਸੁੰਨੀ ਮੁਸਲਿਮ ਵੀ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਇਸ ਦੇ ਬਾਵਜੂਦ ਦੇਸ਼ ਦਾ ਸੰਵਿਧਾਨ ਅਜ਼ਰਬਾਈਜਾਨ ਨੂੰ ਧਰਮਨਿਰਪੱਖ ਰਾਜ ਵਜੋਂ ਪਰਿਭਾਸ਼ਿਤ ਕਰਦਾ ਹੈ ਅਤੇ ਨਾਗਰਿਕਾਂ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਦੀ ਆਜ਼ਾਦੀ ਦਿੰਦਾ ਹੈ। ਸਕੂਲਾਂ ਦੇ ਡਰੈੱਸ ਕੋਡ ਸਬੰਧੀ ਫ਼ੈਸਲੇ ਦਾ ਵਿਰੋਧ ਹੁਣ ਦੇਸ਼ ਤੋਂ ਬਾਹਰ ਗੁਆਂਢੀ ਤੁਰਕੀ ਤੱਕ ਵੀ ਪਹੁੰਚ ਗਿਆ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top