• Home
  • Punjabi News
  • ਸਪੀਕਰ ਸ. ਸੰਧਵਾਂ ਵੱਲੋਂ ਚਾਰ ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਦੇ ਦਸਤਾਵੇਜ਼ ਮਿਲਣ ਨਾਲ ਜਾਇਦਾਦ ਸਬੰਧੀ ਕੰਮਾਂ ਵਿੱਚ ਮਿਲੇਗੀ ਸਹੂਲਤ।
Image

ਸਪੀਕਰ ਸ. ਸੰਧਵਾਂ ਵੱਲੋਂ ਚਾਰ ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਦੇ ਦਸਤਾਵੇਜ਼ ਮਿਲਣ ਨਾਲ ਜਾਇਦਾਦ ਸਬੰਧੀ ਕੰਮਾਂ ਵਿੱਚ ਮਿਲੇਗੀ ਸਹੂਲਤ।

ਸਪੀਕਰ ਸ. ਸੰਧਵਾਂ ਵੱਲੋਂ ਚਾਰ ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਦੇ ਦਸਤਾਵੇਜ਼ ਮਿਲਣ ਨਾਲ ਜਾਇਦਾਦ ਸਬੰਧੀ ਕੰਮਾਂ ਵਿੱਚ ਮਿਲੇਗੀ ਸਹੂਲਤ।

ਪਰਵਿੰਦਰ ਸਿੰਘ ਕੰਧਾਰੀ

ਫਰੀਦਕੋਟ/ਕੋਟਕਪੂਰਾ, 14 ਅਕਤੂਬਰ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਫਿੱਡੇ ਖੁਰਦ ਦੇ 139, ਜਲਾਲੇਆਣਾ ਦੇ 88 ਅਤੇ ਹਲਕਾ ਫਰੀਦਕੋਟ ਦੇ ਪਿੰਡ ਮੰਡਵਾਲਾ ਦੇ 99 ਅਤੇ ਮਿਸ਼ਰੀਵਾਲਾ ਦੇ 69 ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਗਏ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਲੋਕਾਂ ਦੀ ਇੱਕ ਅਹਿਮ ਲੋੜ ਨੂੰ ਪੂਰਾ ਕਰਨ ਵੱਲ ਕਦਮ ਹੈ। ਉਨ੍ਹਾਂ ਕਿਹਾ ਕਿ ਘਰ ਹਰ ਪਰਿਵਾਰ ਲਈ ਬਹੁਤ ਮਹੱਤਵ ਰੱਖਦਾ ਹੈ ਅਤੇ ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਹੋਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਰਿਕਾਰਡ ਨੂੰ ਸੰਭਾਲਣ ਅਤੇ ਲੋੜ ਪੈਣ ਤੇ ਮਾਲਕੀ ਸਬੰਧੀ ਸਬੂਤ ਪੇਸ਼ ਕਰਨ ਵਿੱਚ ਸਹੂਲਤ ਮਿਲਦੀ ਹੈ।ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੀ ਜਾਇਦਾਦ ਸਬੰਧੀ ਸਥਿਤੀ ਨੂੰ ਦਸਤਾਵੇਜ਼ੀ ਰੂਪ ਮਿਲਦਾ ਹੈ। ਇਸ ਨਾਲ ਲੋਕਾਂ ਨੂੰ ਜਾਇਦਾਦ ਨਾਲ ਸਬੰਧਤ ਵੱਖ-ਵੱਖ ਕੰਮਾਂ ਵਿੱਚ ਸਹੂਲਤ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮਿਲਦੇ ਹਨ ਤਾਂ ਉਨ੍ਹਾਂ ਨੂੰ ਜਾਇਦਾਦ ਨਾਲ ਜੁੜੇ ਮਾਮਲਿਆਂ ਵਿੱਚ ਸਹੂਲਤ ਮਿਲਦੀ ਹੈ ਅਤੇ ਆਪਣੇ ਹੱਕਾਂ ਸਬੰਧੀ ਰਿਕਾਰਡ ਰੱਖਣ ਵਿੱਚ ਮਦਦ ਮਿਲਦੀ ਹੈ।ਇਸ ਮੌਕੇ ਐਸ ਡੀ ਐਮ ਕੋਟਕਪੂਰਾ ਸ. ਰਜਿੰਦਰ ਸਿੰਘ , ਤਹਿਸੀਲਦਾਰ ਕੋਟਕਪੂਰਾ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਹਰਸ਼ਵੀਰ ਗੋਇਲ, ਬੀਡੀਪੀਓ ਕੋਟਕਪੂਰਾ ਵਿਕਾਸ ਸ਼ਰਮਾ, ਬਾਬੂ ਸਿੰਘ ਖਾਲਸਾ, ਗੁਰਜੰਟ ਸਿੰਘ ਗਿੱਲ, ਮਿਲਖਰਾਜ ਸਿੰਘ, ਕਿਰਨਜੀਤ ਸਿੰਘ, ਬਿਰਜਪਾਲ ਸਿੰਘ, ਧਰਮਜੀਤ ਸਿੰਘ ਸੈਕਟਰੀ, ਸੁਖਦੇਵ ਸਿੰਘ ਬਾਠ, ਮਨਿੰਦਰ ਸਿੰਘ, ਜਗਤਾਰ ਸਿੰਘ ਜੱਗਾ ਸਰਪੰਚ ਪਿੰਡ ਖਾਰਾ, ਸਰਵਨ ਸਿੰਘ ਸਰਪੰਚ ਮੰਡ ਵਾਲਾ, ਹਰਮੇਲ ਸਿੰਘ ਪੰਚ, ਮਨਜਿੰਦਰ ਸਿੰਘ ਪੰਚ, ਸਰਬਜੀਤ ਕੌਰ, ਪਾਰਟੀ ਦੇ ਰਿਪਾ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਬਿੱਕਰ ਸਿੰਘ,ਜਸਪ੍ਰੀਤ ਸਿੰਘ, ਜਗਸੀਰ ਸਿੰਘ ਗੁਰਦਿੱਤ ਸਿੰਘ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top