Delhi 16 ਅਕਤੂਬਰ : ਰੂਸ ਦੇ ਕਾਮਚਟਕਾ ਪ੍ਰਾਇਦੀਪ ਵਿੱਚ ਸ਼ੁੱਕਰਵਾਰ ਨੂੰ 7 ਤੀਬਰਤਾ ਦਾ ਭੂਚਾਲ ਆਇਆ। ਯੂਰਪੀਅਨ-ਮੈਡੀਟੇਰੇਨੀਅਨ ਸੀਸਮੋਲੋਜੀਕਲ ਸੈਂਟਰ (EMSC) ਮੁਤਾਬਕ, ਭੂਚਾਲ ਸਥਾਨਕ ਸਮੇਂ ਅਨੁਸਾਰ ਦੁਪਹਿਰ 3:35 ਵਜੇ ਦਰਜ ਕੀਤਾ ਗਿਆ। ਇਸ ਦਾ ਕੇਂਦਰ ਧਰਤੀ ਤੋਂ ਕਰੀਬ 152 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਪਿਛਲੇ ਸਾਲ ਇਸੇ ਇਲਾਕੇ ‘ਚ 8.8 ਤੀਬਰਤਾ ਦਾ ਭੂਚਾਲ ਆਇਆ ਸੀ।ਅਮਰੀਕੀ ਸੁਨਾਮੀ ਚੇਤਾਵਨੀ ਕੇਂਦਰ ਨੇ ਸਪੱਸ਼ਟ ਕੀਤਾ ਕਿ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਕਾਮਚਟਕਾ ਪ੍ਰਾਇਦੀਪ ਪ੍ਰਸ਼ਾਂਤ ਮਹਾਸਾਗਰ ਦੇ ਆਲੇ-ਦੁਆਲੇ ਫੈਲੀ ਭੂਚਾਲੀ ਪੱਟੀ ‘ਰਿੰਗ ਆਫ਼ ਫਾਇਰ’ ਵਿੱਚ ਸਥਿਤ ਹੈ। ਇਹ ਖੇਤਰ ਟੈਕਟੋਨਿਕ ਪਲੇਟਾਂ ਦੀਆਂ ਗਤੀਵਿਧੀਆਂ ਕਾਰਨ ਭੂਚਾਲਾਂ ਲਈ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ।ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੁਲਾਈ ਵਿੱਚ ਵੀ ਇਸ ਖੇਤਰ ਦੇ ਤੱਟ ਨੇੜੇ 8.8 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ ਸੀ। ਇਸ ਤੋਂ ਬਾਅਦ ਉੱਠੀਆਂ ਸੁਨਾਮੀ ਦੀਆਂ ਲਹਿਰਾਂ ਨੇ ਇੱਕ ਤੱਟਵਰਤੀ ਪਿੰਡ ਦੇ ਹਿੱਸੇ ਨੂੰ ਸਮੁੰਦਰ ਵਿੱਚ ਵਹਾਅ ਲਿਆ ਸੀ।

ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ।
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












