• Home
  • Punjabi News
  • CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ।
Image

CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ।

ਚੰਡੀਗੜ੍ਹ, 16 ਅਕਤੂਬਰ 2026 :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਿਆ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦੌਰੇ ਦੀ ਮਨਜ਼ੂਰੀ ਰੱਦ ਕਰਨ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਸਤਿਆ ਪਾਲ ਜੈਨ ਪੇਸ਼ ਹੋਏ। ਕੇਂਦਰ ਨੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਖ਼ਤਰੇ ਸਬੰਧੀ ਖ਼ੁਫ਼ੀਆ ਜਾਣਕਾਰੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਦੇਸ਼ੀ ਦੌਰੇ ਦੀ ਮਨਜ਼ੂਰੀ ਦੇਣ ਸਮੇਂ ਸੁਰੱਖਿਆ, ਵਿਦੇਸ਼ ਨੀਤੀ ਅਤੇ ਕੂਟਨੀਤਕ ਪ੍ਰੋਟੋਕੋਲ ਵਰਗੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਣਾ ਪੈਂਦਾ ਹੈ।ਕੇਂਦਰ ਨੇ ਇਹ ਵੀ ਦਲੀਲ ਦਿੱਤੀ ਕਿ ਵਿਦੇਸ਼ੀ ਸਰਕਾਰ ਵੱਲੋਂ ਰਸਮੀ ਸੱਦਾ ਅਤੇ ਮੇਜ਼ਬਾਨ ਦੇਸ਼ ਨਾਲ ਤਾਲਮੇਲ ਵੀ ਅਹਿਮ ਹਨ। ਸਰਕਾਰ ਮੁਤਾਬਕ, ਵਿਦੇਸ਼ ਨੀਤੀ ਨਾਲ ਜੁੜੇ ਫ਼ੈਸਲਿਆਂ ਵਿੱਚ ਕੁਝ ਸੰਵੇਦਨਸ਼ੀਲ ਪਹਿਲੂ ਹੁੰਦੇ ਹਨ, ਜਿਨ੍ਹਾਂ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ।ਦੂਜੇ ਪਾਸੇ, ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਦੌਰੇ ਦੀ ਮਨਜ਼ੂਰੀ ਰੱਦ ਕਰਨ ਦੇ ਕਾਰਨ ਨਹੀਂ ਦੱਸੇ ਗਏ। ਸਰਕਾਰ ਮੁਤਾਬਕ, ਮੁੱਖ ਮੰਤਰੀ ਦਾ ਫਰਾਂਸ ਦੌਰਾ ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਉਤਪਾਦਾਂ ਨੂੰ ਵਿਦੇਸ਼ੀ ਬਾਜ਼ਾਰਾਂ ਵਿੱਚ ਉਤਸ਼ਾਹਿਤ ਕਰਨ ਲਈ ਸੀ। ਹਾਈ ਕੋਰਟ ਤੋਂ ਰਾਹਤ ਮਿਲਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਦਾ ਰਾਹ ਸਾਫ਼ ਹੋ ਗਿਆ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top