ਮਾਨਸਾ, 16 ਅਕਤੂਬਰ 2026 : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਅੱਜ ਜਥੇਦਾਰ ਗੜਗੱਜ ਨੇ ਮਾਨਸਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਨੂੰ ਕੌਮ ਦਾ ਸ਼ਹੀਦ ਕਰਾਰ ਦਿੰਦਿਆਂ ‘ਕੌਮੀ ਸ਼ਹੀਦ ਦਾ ਦਰਜਾ’ ਦੇਣ ਦਾ ਐਲਾਨ ਕੀਤਾ।ਸਭ ਤੋਂ ਪਹਿਲਾਂ ਤੋਂ ਜਥੇਦਾਰ ਗੜਗੱਜ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਨਮਿੱਤ ਅਰਦਾਸ ਕੀਤੀ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਉਪਰੰਤ ਜਥੇਦਾਰ ਵੱਲੋਂ ਭਾਈ ਪਰਵਿੰਦਰ ਸਿੰਘ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦੇ ਕੇ ਸਨਮਾਨ ਦਿੱਤਾ ਗਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਪਰਵਿੰਦਰ ਸਿੰਘ ਕੋਲ ਆਪਣੀ ਜ਼ਿੰਦਗੀ ਜਿਊਣ ਦਾ ਰਸਤਾ ਸੀ, ਪਰ ਉਸ ਨੇ ਲੋਕਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਸਨ।

ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












