ਚੰਡੀਗੜ੍ਹ, 21 ਅਕਤੂਬਰ : ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ 21 ਤੋਂ 23 ਅਕਤੂਬਰ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਰਹਿਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਹੋ ਰਹੇ ਇਸ ਦੌਰੇ ਦੌਰਾਨ ਭਾਰਤ ਅਤੇ ਪੋਲੈਂਡ ਵਿਚਾਲੇ ਰਣਨੀਤਕ ਭਾਈਵਾਲੀ ਦੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਪਾਰ, ਨਿਵੇਸ਼, ਰੱਖਿਆ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਬਾਰੇ ਵਿਚਾਰ-ਵਟਾਂਦਰਾ ਹੋਵੇਗਾ।ਪ੍ਰਧਾਨ ਮੰਤਰੀ ਡੋਨਾਲਡ ਟਸਕ 22 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ। ਇਸ ਮੌਕੇ ਦੋਵੇਂ ਆਗੂ ਭਾਰਤ-ਪੋਲੈਂਡ ਸਬੰਧਾਂ ਦੇ ਸਾਰੇ ਪ੍ਰਮੁੱਖ ਪਹਿਲੂਆਂ ਦੀ ਸਮੀਖਿਆ ਕਰਨਗੇ ਅਤੇ ਖੇਤਰੀ ਤੇ ਆਲਮੀ ਮੁੱਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਲੈਂਡ ਦੌਰੇ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਗਿਆ ਸੀ। ਮੌਜੂਦਾ ਦੌਰੇ ਨੂੰ ਇਸ ਭਾਈਵਾਲੀ ਤਹਿਤ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀ ਸਮੀਖਿਆ ਅਤੇ ਹੋਰ ਵਿਸਥਾਰ ਦੇ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ

ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












