ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। 27 ਅਕਤੂਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਹੰਗਾਮਾ ਹੋਣ ਦੀ ਉਮੀਦ ਹੈ। ਸੈਸ਼ਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਸੈਸ਼ਨ ਦੌਰਾਨ (1.) ਚੂਨੀ ਲਾਲ ਭਗਤ, ਸਾਬਕਾ ਮੰਤਰੀ, ਪੰਜਾਬ;, (2.) ਸਰਦਾਰ ਵਰਿੰਦਰ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ, ਪੰਜਾਬ; (3.) ਸਰਦਾਰ ਰਣਜੀਤ ਸਿੰਘ, ਸਾਬਕਾ ਵਿਧਾਇਕ; ਅਤੇ (4.) ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨੂੰ ਸ਼ਰਧਾਂਜਲੀ ਦਿੱਤੀ ਜਾਣੀ ਸੀ। ਪਰ ਹੁਣ ਇਸ ਲਿਸਟ ‘ਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਨਾਮ ਵੀ ਜੋੜਿਆ ਗਿਆ ਹੈ। ਹੁਣ ਪਰਵਿੰਦਰ ਝੋਟਾ ਨੂੰ ਵੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਖੁਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮੀਡੀਆ ਨੂੰ ਦਿੱਤੀ ਗਈ ਹੈ।

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












