ਚੰਡੀਗੜ੍ਹ, 21 ਅਕਤੂਬਰ:- ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ CBI ਨੇ ਨਵੀਂ FIR ਦਰਜ ਕੀਤੀ ਹੈ। CBI ਦੀ ਟੀਮ ਨੇ ਮੰਡੀ ਬੋਰਡ ਰੈਸਟ ਹਾਊਸ ਵਾਪਸ ਜਾਣ ਤੋਂ ਪਹਿਲਾਂ, ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਇਸ ਦੌਰਾਨ, CBI ਦੀ ਜਾਂਚ ਸ਼ੁਰੂ ਹੁੰਦਿਆਂ ਹੀ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। SHO ਇੰਸਪੈਕਟਰ ਬੇਅੰਤ ਕੌਰ ਨੂੰ ਮੁਅੱਤਲ ਕਰਨ ਤੋਂ ਬਾਅਦ, ਹੁਣ DSP ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।ਸੂਤਰਾਂ ਅਨੁਸਾਰ, CBI ਨੇ ਪਰਿਵਾਰ ਨੂੰ ਪੋਸਟਮਾਰਟਮ ਲਈ ਰਾਜ਼ੀ ਕਰ ਲਿਆ ਹੈ। ਝੋਟਾ ਦੀ ਪਤਨੀ, ਮਨਪ੍ਰੀਤ ਕੌਰ ਨੇ ਇਸ ਪ੍ਰਕਿਰਿਆ ਬਾਰੇ ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਦੀ ਸਲਾਹ ਲੈਣ ਪਹੁੰਚੀ ਉਹਨਾਂ ਨੇ ਕਿਹਾ ਕਿ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਅੰਤਿਮ ਫੈਸਲਾ ਲਿਆ ਜਾਵੇਗਾ। ਇਸ ਤੋਂ ਪਹਿਲਾਂ CBI ਦੀ ਟੀਮ ਮੰਗਲਵਾਰ ਅੱਧੀ ਰਾਤ ਦੇ ਕਰੀਬ ਮਾਨਸਾ ਪਹੁੰਚੀ ਅਤੇ ਤੁਰੰਤ ਸਥਾਨਕ ਥਾਣੇ ਤੋਂ ਕੇਸ ਨਾਲ ਸਬੰਧਤ ਰਿਕਾਰਡ ਅਤੇ ਸਬੂਤ ਆਪਣੇ ਕਬਜ਼ੇ ਵਿੱਚ ਲੈ ਲਏ।
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਸਸਪੈਂਡ।
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…












