• Home
  • Punjabi News
  • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 2,803 ਪਾਸਪੋਰਟ ਕਰਵਾਏ ਜਮ੍ਹਾਂ
Image

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 2,803 ਪਾਸਪੋਰਟ ਕਰਵਾਏ ਜਮ੍ਹਾਂ

ਚੰਡੀਗੜ੍ਹ, 22 ਅਕਤੂਬਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਪਵਿੱਤਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ, 2026 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। 10 ਦਿਨਾਂ ਦੀ ਇਸ ਧਾਰਮਿਕ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ ਅੱਜ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਖੇ ਜਮ੍ਹਾਂ ਕਰਵਾਏ ਗਏ। ਵੱਖ-ਵੱਖ ਸੂਬਿਆਂ ਤੋਂ ਕੁੱਲ 2,803 ਸ਼ਰਧਾਲੂਆਂ ਦੇ ਪਾਸਪੋਰਟ ਜਮ੍ਹਾਂ ਕਰਵਾਏ ਗਏ ਹਨ।

ਵੱਖ-ਵੱਖ ਸੂਬਿਆਂ ਤੋਂ ਸ਼ਰਧਾਲੂਆਂ ਦੇ ਪਾਸਪੋਰਟ ਜਮ੍ਹਾਂਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੇ 1,828 ਪਾਸਪੋਰਟ ਜਮ੍ਹਾਂ ਕਰਵਾਏ ਗਏ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 557 ਸ਼ਰਧਾਲੂਆਂ ਦੇ ਪਾਸਪੋਰਟ ਜਮ੍ਹਾਂ ਕਰਵਾਏ ਗਏ। ਹੋਰ ਸੂਬਿਆਂ ਤੋਂ ਜਮ੍ਹਾਂ ਕਰਵਾਏ ਗਏ ਪਾਸਪੋਰਟਾਂ ਦਾ ਵੇਰਵਾ ਇਸ ਤਰ੍ਹਾਂ ਹੈ:

ਉੱਤਰਾਖੰਡ: 254 ਪਾਸਪੋਰਟ

ਉੱਤਰ ਪ੍ਰਦੇਸ਼: 150 ਪਾਸਪੋਰਟ

ਝਾਰਖੰਡ: 12 ਪਾਸਪੋਰਟ

ਗੁਜਰਾਤ: 2 ਪਾਸਪੋਰਟ

ਇਸ ਤਰ੍ਹਾਂ ਵੱਖ-ਵੱਖ ਸੂਬਿਆਂ ਤੋਂ ਕੁੱਲ 2,803 ਸ਼ਰਧਾਲੂਆਂ ਦੇ ਪਾਸਪੋਰਟ ਜਮ੍ਹਾਂ ਕਰਵਾਏ ਗਏ ਹਨ। ਸ਼ਰਧਾਲੂ ਇਸ ਧਾਰਮਿਕ ਯਾਤਰਾ ਦੌਰਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣਗੇ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top