• Home
  • Punjabi News
  • 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ।
Image

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ।

ਚੰਡੀਗੜ੍ਹ, 22 ਅਕਤੂਬਰ;- ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਠੀਕਰੀਵਾਲਾ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸ਼ਿਕਾਇਤ ਕਰਤਾ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿੱਚ ਜ਼ਮੀਨ ਖਰੀਦੀ ਸੀ। ਹਾਲ ਹੀ ਵਿੱਚ, ਸ਼ਿਕਾਇਤਕਰਤਾ ਨੇ ਪਾਇਆ ਕਿ ਮਾਲ ਰਿਕਾਰਡ ਵਿੱਚ ਹਾਲੇ ਵੀ ਉਨ੍ਹਾਂ ਦੇ ਨਾਵਾਂ ਦੀ ਬਜਾਏ ਪਿਛਲੇ ਵੇਚਣ ਵਾਲੇ ਦਾ ਨਾਮ ਦਰਜ ਹੈ।ਇਸ ਤਰੁਟੀ ਨੂੰ ਦਰੁਸਤ ਕਰਵਾਉਣ ਲਈ ਸ਼ਿਕਾਇਤਕਰਤਾ ਨੇ ਸਬੰਧਤ ਪਟਵਾਰੀ, ਮਨਿੰਦਰ ਸਿੰਘ, ਮਾਲ ਹਲਕਾ, ਚਾਉਕੇ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਸਹਾਇਕ, ਪ੍ਰਿਤਪਾਲ ਸਿੰਘ ਨਾਲ ਰਾਬਤਾ ਕਰਨ ਲਈ ਕਿਹਾ। ਬਾਅਦ ਵਿੱਚ ਪ੍ਰਿਤਪਾਲ ਨੇ ਰਿਕਾਰਡ ਵਿੱਚ ਉਕਤ ਸੋਧ ਕਰਨ ਲਈ 150000 ਰਿਸ਼ਵਤ ਦੀ ਮੰਗ ਕੀਤੀ।

ਇਸ ਤਰੁਟੀ ਨੂੰ ਦਰੁਸਤ ਕਰਵਾਉਣ ਲਈ ਸ਼ਿਕਾਇਤਕਰਤਾ ਨੇ ਸਬੰਧਤ ਪਟਵਾਰੀ, ਮਨਿੰਦਰ ਸਿੰਘ, ਮਾਲ ਹਲਕਾ, ਚਾਉਕੇ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਸਹਾਇਕ, ਪ੍ਰਿਤਪਾਲ ਸਿੰਘ ਨਾਲ ਰਾਬਤਾ ਕਰਨ ਲਈ ਕਿਹਾ। ਬਾਅਦ ਵਿੱਚ ਪ੍ਰਿਤਪਾਲ ਨੇ ਰਿਕਾਰਡ ਵਿੱਚ ਉਕਤ ਸੋਧ ਕਰਨ ਲਈ 150000 ਰਿਸ਼ਵਤ ਦੀ ਮੰਗ ਕੀਤੀ।੍ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਪਟਵਾਰੀ ਦਫ਼ਤਰ ਦੁਬਾਰਾ ਗਿਆ ਤਾਂ ਦੋਸ਼ੀ ਪ੍ਰਿਤਪਾਲ ਸਿੰਘ ਉਸਨੂੰ ਦਫ਼ਤਰ ਦੀ ਇਮਾਰਤ ਦੇ ਪਿੱਛੇ ਲੈ ਗਿਆ ਅਤੇ ਪਟਵਾਰੀ ਮਨਿੰਦਰ ਸਿੰਘ ਨਾਲ ਉਸ ਦੀ ਫ਼ੋਨ ’ਤੇ ਗੱਲ ਕਰਵਾਈ ਗਈ। ਇਸ ਗੱਲਬਾਤ ਦੌਰਾਨ, ਪਟਵਾਰੀ 1,40,000 ਰਿਸ਼ਵਤ ਲਈ ਮੰਨ ਗਿਆ ਅਤੇ ਦੋਸ਼ੀ ਪ੍ਰਿਤਪਾਲ ਸਿੰਘ ਨੇ ਮੌਕੇ ’ਤੇ ਸ਼ਿਕਾਇਤਕਰਤਾ ਤੋਂ 2000 ਦੀ ਰਿਸ਼ਵਤ ਲੈ ਲਈ ਅਤੇ ਸ਼ਿਕਾਇਤਕਰਤਾ ਨੂੰ ਅਗਲੀ ਕਿਸ਼ਤ 22 ਅਕਤੂਬਰ, 2026 ਨੂੰ ਦੇਣ ਲਈ ਕਿਹਾ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਯ ਬਿਊਰੋ ਰੇਂਜ ਬਠਿੰਡਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਦੇ ਪ੍ਰਾਇਵੇਟ ਸਹਾਇਕ ਦੋਸ਼ੀ ਪ੍ਰਿਤਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top