• Home
  • Punjabi News
  • SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ
Image

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 24 ਅਕਤੂਬਰ:- ਅੰਮ੍ਰਿਤਸਰ ਵਿੱਚ ਅੱਜ, UPSC ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਮਾਗਮ ਅੱਜ, ਸ਼ਨੀਵਾਰ, 24 ਅਕਤੂਬਰ ਨੂੰ ਸਵੇਰੇ 11:00 ਵਜੇ SGPC ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਕੀਤਾ ਜਾਵੇਗਾ। SGPC ਦੀ ਇਸ ਪਹਿਲਕਦਮੀ ਦਾ ਉਦੇਸ਼ ਉਨ੍ਹਾਂ ਸਿੱਖ ਵਿਦਿਆਰਥੀਆਂ ਦਾ ਹੌਸਲਾ ਵਧਾਉਣਾ ਹੈ ਜਿਨ੍ਹਾਂ ਨੇ ਉੱਚ-ਪੱਧਰੀ ਪ੍ਰਸ਼ਾਸਕੀ ਸੇਵਾ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਕਮੇਟੀ ਦਾ ਮੰਨਣਾ ਹੈ ਕਿ ਅਜਿਹਾ ਸਨਮਾਨ ਸਿੱਖ ਨੌਜਵਾਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਵਿੱਚ ਕਰੀਅਰ ਬਣਾਉਣ ਅਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਉਤਸ਼ਾਹਿਤ ਕਰੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ SGPC ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਕਮੇਟੀ ਦੇ ਪ੍ਰਧਾਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਚ-ਪੱਧਰੀ ਪ੍ਰਸ਼ਾਸਕੀ ਸੇਵਾ ਪ੍ਰੀਖਿਆਵਾਂ ਵਿੱਚ ਸਫਲ ਹੋਣ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ ਸੀ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top