• Home
  • Uncategorized
  • 17 ਤੇ 18 ਸਤੰਬਰ ਨੂੰ ਪਸ਼ੂਧਨ ਚੈਂਪੀਅਨਸ਼ਿਪ ਮੇਲੇ ਦਾ ਕੀਤਾ ਜਾਵੇਗਾ ਆਯੋਜਨ : ਸੇਖੋਂ।

17 ਤੇ 18 ਸਤੰਬਰ ਨੂੰ ਪਸ਼ੂਧਨ ਚੈਂਪੀਅਨਸ਼ਿਪ ਮੇਲੇ ਦਾ ਕੀਤਾ ਜਾਵੇਗਾ ਆਯੋਜਨ : ਸੇਖੋਂ।

17 ਤੇ 18 ਸਤੰਬਰ ਨੂੰ ਪਸ਼ੂਧਨ ਚੈਂਪੀਅਨਸ਼ਿਪ ਮੇਲੇ ਦਾ ਕੀਤਾ ਜਾਵੇਗਾ ਆਯੋਜਨ : ਸੇਖੋਂ

ਫ਼ਰੀਦਕੋਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਅਸ਼ੋਕ ਚੱਕਰ ਹਾਲ ਵਿਖੇ ਅਧਿਕਾਰੀਆਂ ਨਾਲ ਖ਼ਾਸ ਮੀਟਿੰਗ ਕਰਕੇ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਪਹਿਲੇ ਪਸ਼ੂਧਨ ਚੈਂਪੀਅਨਸ਼ਿਪ ਮੇਲੇ 2025 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੇਲਾ 17 ਅਤੇ 18 ਸਤੰਬਰ ਨੂੰ ਫਿਰੋਜ਼ਪੁਰ ਰੋਡ, ਨਵੀਂ ਦਾਣਾ ਮੰਡੀ ਨੇੜੇ ਫੌਜੀ ਚੌਂਕ ਫ਼ਰੀਦਕੋਟ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਸ. ਸੇਖੋਂ ਨੇ ਦੱਸਿਆ ਕਿ ਮੇਲੇ ਵਿੱਚ ਮੱਝਾਂ, ਗਾਵਾਂ, ਬੱਕਰੀਆਂ ਦੇ ਨਸਲੀ ਮੁਕਾਬਲੇ ਕਰਵਾਏ ਜਾਣਗੇ। ਇਸਦੇ ਨਾਲ ਨਾਲ ਊਠਾਂ, ਬਲਦਾਂ ਅਤੇ ਕੁੱਤਿਆਂ ਦੀਆਂ ਦੌੜਾਂ ਵੀ ਮੇਲੇ ਦਾ ਖ਼ਾਸ ਆਕਰਸ਼ਣ ਹੋਣਗੀਆਂ।

ਫ਼ਰੀਦਕੋਟ : ਫ਼ਰੀਦਕੋਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਅਸ਼ੋਕ ਚੱਕਰ ਹਾਲ ਵਿਖੇ ਅਧਿਕਾਰੀਆਂ ਨਾਲ ਖ਼ਾਸ ਮੀਟਿੰਗ ਕਰਕੇ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਪਹਿਲੇ ਪਸ਼ੂਧਨ ਚੈਂਪੀਅਨਸ਼ਿਪ ਮੇਲੇ 2025 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੇਲਾ 17 ਅਤੇ 18 ਸਤੰਬਰ ਨੂੰ ਫਿਰੋਜ਼ਪੁਰ ਰੋਡ, ਨਵੀਂ ਦਾਣਾ ਮੰਡੀ ਨੇੜੇ ਫੌਜੀ ਚੌਂਕ ਫ਼ਰੀਦਕੋਟ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਸ. ਸੇਖੋਂ ਨੇ ਦੱਸਿਆ ਕਿ ਮੇਲੇ ਵਿੱਚ ਮੱਝਾਂ, ਗਾਵਾਂ, ਬੱਕਰੀਆਂ ਦੇ ਨਸਲੀ ਮੁਕਾਬਲੇ ਕਰਵਾਏ ਜਾਣਗੇ। ਇਸਦੇ ਨਾਲ ਨਾਲ ਊਠਾਂ, ਬਲਦਾਂ ਅਤੇ ਕੁੱਤਿਆਂ ਦੀਆਂ ਦੌੜਾਂ ਵੀ ਮੇਲੇ ਦਾ ਖ਼ਾਸ ਆਕਰਸ਼ਣ ਹੋਣਗੀਆਂ।

ਮੱਝਾਂ ਤੇ ਗਾਵਾਂ ਦੇ ਦੁੱਧ ਚੁਆਈ ਮੁਕਾਬਲੇ ਵੀ ਮੇਲੇ ਵਿੱਚ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਵੱਲੋਂ ਭਾਗ ਲੈਣ ਲਈ ਘੱਟੋ-ਘੱਟ 20 ਪਸ਼ੂ ਲਿਆਉਣੇ ਜ਼ਰੂਰੀ ਹੋਣਗੇ। ਪਸ਼ੂ ਪਾਲਕਾਂ ਲਈ ਖਾਣੇ-ਰਹਿਣ ਦੀ ਪੂਰੀ ਵਿਆਵਸਥਾ ਕੀਤੀ ਜਾਵੇਗੀ, ਜਦਕਿ ਪਸ਼ੂਆਂ ਲਈ ਪਾਣੀ ਅਤੇ ਹਰਾ ਚਾਰਾ ਵੀ ਮੁਹੱਈਆ ਕਰਵਾਇਆ ਜਾਵੇਗਾ। ਸਾਰੇ ਸੰਬੰਧਿਤ ਵਿਭਾਗਾਂ ਨੂੰ ਸਮੇਂ ਸਿਰ ਪ੍ਰਬੰਧ ਪੂਰੇ ਕਰਨ ਦੇ ਹੁਕਮ ਦਿੱਤੇ ਗਏ ਹਨ। ਮੀਟਿੰਗ ਦੌਰਾਨ ਐੱਸ.ਡੀ.ਐੱਮ ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ. ਸੁਰਜੀਤ ਸਿੰਘ ਮੱਲ, ਡਾ. ਜਸਵਿੰਦਰ ਗਰਗ ਏ.ਡੀ., ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਸੇਖੋ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਸਮੂਹ ਵੈਟਰਨਰੀ ਅਫਸਰ ਅਤੇ ਪਸ਼ੂ ਪਾਲਣ ਵਿਭਾਗ ਦਾ ਸਟਾਫ ਹਾਜ਼ਰ ਸੀ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
1 Comments Text
  • Javier2507 says:
    Your comment is awaiting moderation. This is a preview; your comment will be visible after it has been approved.
    https://shorturl.fm/5bqv1
  • Leave a Reply

    Your email address will not be published. Required fields are marked *

    Scroll to Top