ਚੰਡੀਗੜ੍ਹ, 24 ਅਕਤੂਬਰ 2026 : ਪੰਜਾਬ ‘ਚ 26 ਅਕਤੂਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 25 ਅਕਤੂਬਰ ਨੂੰ ਐਤਵਾਰ ਹੋਣ ਕਾਰਨ ਵਿਦਿਆਰਥੀਆਂ ਨੂੰ ਲਗਾਤਾਰ ਦੋ ਦਿਨ ਦੀ ਛੁੱਟੀ ਰਹੇਗੀ।
ਦੱਸ ਦਈਏ ਕਿ ਪੰਜਾਬ ਵਿਚ 26 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਦੇ ਮੌਕੇ ‘ਤੇ ਸਰਕਾਰੀ ਛੁੱਟੀ ਐਲਾਨੀ ਗਈ ਹੈ, ਜਿਸ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਤਿਉਹਾਰਾਂ ਦੇ ਸੀਜ਼ਨ ਵਿੱਚ ਲਗਾਤਾਰ ਛੁੱਟੀਆਂ ਮਿਲਣ ਕਾਰਨ ਪਰਿਵਾਰ ਘੁੰਮਣ-ਫਿਰਨ ਜਾਂ ਹੋਰ ਕੰਮਾਂ ਦੀ ਯੋਜਨਾ ਬਣਾ ਸਕਦੇ ਹਨ।ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ 27 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ।













