• Home
  • Punjabi News
  • ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ
Image

ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

ਮਾਨਸਾ, 24 ਅਕਤੂਬਰ- ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ 12 ਦਿਨ ਬੀਤ ਜਾਣ ‘ਤੇ ਵੀ, ਉਸ ਦੀ ਲਾਸ਼ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ ਹੈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਨ ਵਿੱਚ ਸਮਾਜ ਪ੍ਰਤੀ ਗਹਿਰਾ ਜਜ਼ਬਾ ਸੀ ਅਤੇ ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਿਜਦਾ ਕਰਨ ਲਈ ਉਹ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਨਸ਼ਿਆਂ ਵਿਰੁੱਧ ਅਜਿਹੀ ਮੁਹਿੰਮ ਦੀ ਬੀਜ ਲਗਾਇਆ ਹੈ, ਜਿਸ ਨੂੰ ਪੂਰਾ ਪੰਜਾਬ ਇਕੱਠਾ ਹੋ ਕੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਨਹੀਂ ਵਧਾ ਸਕਿਆ ਸੀ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵੱਲੋਂ ਆਪਣੇ ਪੱਧਰ ‘ਤੇ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਵੀ ਇੱਕ ਗੰਭੀਰ ਸਵਾਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਇਸ ਮੁਹਿੰਮ ਦਾ ਮਕਸਦ ਕਿਸੇ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸੀ, ਪਰ ਇਸ ਲੜਾਈ ਵਿਚ ਪਰਵਿੰਦਰ ਨੂੰ ਆਪਣੀ ਸਹਾਦਤ ਦੇਣੀ ਪਈ।

ਉਨ੍ਹਾਂ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੇ ਹੌਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਨੂੰ ਬਚਾਉਣ ਲਈ ਅੱਗੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਮੌਕੇ ਸੁਨੀਲ ਜਾਖੜ ਨੇ ਸੀਬੀਆਈ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਦਾ ਘੇਰਾ ਵਧਾਉਂਦਿਆਂ ਹੈੱਡਕੁਆਰਟਰ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ, ਤਾਂ ਜੋ ਮਾਮਲੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।ਅੰਤ ਵਿੱਚ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਦੇਣ ਦਾ ਅਸਲ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਅਤੇ ਪਤਨੀ ਵੱਲੋਂ ਇਸ ਅਸਹਿ ਦੁੱਖ ਵਿਚ ਵੀ ਪੰਜਾਬ ਨੂੰ ਨਸ਼ੇ ਤੋਂ ਬਚਾਉਣ ਲਈ ਲੜੀ ਜਾ ਰਹੀ ਇਸ ਲੜਾਈ ਵਿਚ ਉਨ੍ਹਾਂ ਨੁੰ ਸਿਜਦਾ ਕੀਤਾ ਅਤੇ ਕਿਹਾ ਕਿ ਉਹ ਪਰਿਵਾਰ ਨਾਲ ਡੱਟ ਕੇ ਖੜ੍ਹੇ ਹਨ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top