ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੁਖਬੀਰ ਬਾਦਲ ਨੇ ਪਾਰਟੀ ‘ਚ ਸ਼ਾਮਿਲ ਕੀਤਾ।ਇਸ ਸੰਬੰਧੀ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਜਲਾਲਾਬਾਦ ਨੇ ਮੈਨੂੰ ਤਿੰਨ ਵਾਰ ਇਸਦੀ ਸੇਵਾ ਕਰਨ ਦਾ ਮੌਕਾ ਦਿੱਤਾ। ਇਹ ਇੱਕ ਅਜਿਹਾ ਹਲਕਾ ਵੀ ਹੈ ਜਿੱਥੇ ਅਕਾਲੀ ਸਰਕਾਰਾਂ ਦੌਰਾਨ ਇਨਕਲਾਬੀ ਵਿਕਾਸ ਹੋਇਆ ਹੈ। ਹੁਣ ਆਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮੈਨੂੰ ਵਿਸ਼ਵਾਸ ਹੈ ਕਿ ਉਹ 2027 ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਇਸ ਹਲਕੇ ਦੇ ਨਾਲ-ਨਾਲ ਪੂਰੀ ਸਰਹੱਦੀ ਪੱਟੀ ਵਿੱਚ ਨੂੰ ਮਜ਼ਬੂਤ ਕਰਨ ਲਈ ਆਪਣੀ ਪੂਰੀ ਵਾਹ ਲਾਉਣਗੇ।ਦੱਸ ਦਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਜਲਾਲਾਬਾਦ ਤੋਂ ਇੱਕ ਨਾਮਵਰ ਸ਼ਖ਼ਸੀਅਤ ਹਨ। ਉਹ ਇੱਕ ਬਿਜਨਸਮੈਨ, ਸਿਆਸਤਦਾਨ ਅਤੇ ਸਮਾਜ ਸੇਵੀ ਹਨ। ਦੱਸ ਦਈਏ ਕਿ ਉਹ ਫਿਰੋਜ਼ਪੁਰ ਖੇਤਰ ਵਿੱਚ ਤੋਂ ਟਿਕਟ ਲਈ ਆਪਣੇ ਦਾਅਵੇਦਾਰੀ ਪੇਸ਼ ਕਰ ਰਹੇ ਹਨ।

ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












