• Home
  • Punjabi News
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
Image

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਧੂਰੀ, 25 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧੂਰੀ ਦੀ ਗਾਂਧੀ ਬਸਤੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਮਹਾਰਿਸ਼ੀ ਭਗਵਾਨ ਵਾਲਮੀਕਿ ਵੱਲੋਂ ਦਰਸਾਏ ਸੱਚ, ਧਰਮ, ਬਰਾਬਰੀ ਅਤੇ ਨਿਆ ਦੇ ਮਾਰਗ ‘ਤੇ ਚੱਲਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਰਾਮਾਇਣ ਦੀਆਂ ਸਦੀਵੀ ਸਿੱਖਿਆਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ, ਸੰਤਾਂ ਅਤੇ ਪੀਰਾਂ-ਫ਼ਕੀਰਾਂ ਦੀ ਪਵਿੱਤਰ ਧਰਤੀ ਪੰਜਾਬ ਇਨਸਾਨੀਅਤ, ਅਣਖ ਅਤੇ ਭਾਈਚਾਰਕ ਸਾਂਝ ਦੇ ਮੁੱਲਾਂ ‘ਤੇ ਪਹਿਰਾ ਦਿੰਦੀ ਰਹੇਗੀ, ਜਿੱਥੇ ਨਫ਼ਰਤ ਦੇ ਬੀਜ ਕਦੇ ਵੀ ਨਹੀਂ ਉੱਗ ਸਕਦੇ।ਸਿੱਖਿਆ ਨੂੰ ਜੀਵਨ ਬਦਲਣ ਦਾ ਸਭ ਤੋਂ ਸ਼ਕਤੀਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ‘ਨੀਟ’ ਦੀ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਇਹ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਗੁਣਵੱਤਾਪੂਰਨ ਸਿੱਖਿਆ ਕਿਸ ਤਰ੍ਹਾਂ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਸੁਨਹਿਰੀ ਭਵਿੱਖ ਦੇ ਰਾਹ ਖੋਲ੍ਹ ਰਹੀ ਹੈ।

ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਸੰਗਰੂਰ ਦੇ ਧੂਰੀ ਹਲਕੇ ਦੀ ਗਾਂਧੀ ਬਸਤੀ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਅਤੇ ਰਸਮੀ ਤੌਰ ‘ਤੇ ਹਰੀ ਝੰਡੀ ਦਿਖਾ ਕੇ ਸ਼ੋਭਾ ਯਾਤਰਾ ਰਵਾਨਾ ਕੀਤੀ। ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਪਵਿੱਤਰ ਰਾਮਾਇਣ ਨੇਕੀ, ਸੱਚਾਈ ਅਤੇ ਬਰਾਬਰੀ ਦਾ ਸਦੀਵੀ ਸੁਨੇਹਾ ਦਿੰਦੀ ਹੈ। ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅੱਜ ਵੀ ਸਾਡੇ ਸਮਾਜ ਲਈ ਮਾਰਗਦਰਸ਼ਕ ਦਾ ਕੰਮ ਕਰ ਰਹੀਆਂ ਹਨ।”ਉਨ੍ਹਾਂ ਅੱਗੇ ਕਿਹਾ, “ਕੱਲ੍ਹ ਮਨਾਏ ਜਾ ਰਹੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੈਅੰਤੀ ਦੇ ਸ਼ੁਭ ਦਿਹਾੜੇ ‘ਤੇ ਪੰਜਾਬ, ਦੇਸ਼-ਵਿਦੇਸ਼ਾਂ ਵਿੱਚ ਵਸਦੀ ਸਮੂਹ ਸੰਗਤ ਨੂੰ ਲੱਖ-ਲੱਖ ਮੁਬਾਰਕਾਂ। ਆਓ ਸਾਰੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਅਤੇ ਉਨ੍ਹਾਂ ਦੀਆਂ ਉੱਚੀਆਂ-ਸੁੱਚੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦਾ ਪ੍ਰਣ ਕਰੀਏ।”

ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਸਕ੍ਰਿਤ ਸਾਹਿਤ ਦੇ ਪਿਤਾਮਾ ਅਤੇ ਆਦਿ ਕਵੀ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਦੁਨੀਆ ਨੂੰ ਰਾਮਾਇਣ ਵਰਗਾ ਅਮਰ ਮਹਾਕਾਵਿ ਦਿੱਤਾ, ਜੋ ਬਦੀ ‘ਤੇ ਨੇਕੀ ਦੀ ਜਿੱਤ ਦਾ ਸਦੀਵੀ ਸੁਨੇਹਾ ਦਿੰਦਾ ਹੈ। ਨੈਤਿਕਤਾ, ਆਦਰਸ਼ਕ ਅਗਵਾਈ ਅਤੇ ਧਾਰਮਿਕ ਆਚਰਣ ਬਾਰੇ ਇਸ ਦੀਆਂ ਸਿੱਖਿਆਵਾਂ ਨੇ ਪੀੜ੍ਹੀਆਂ ਦਾ ਮਾਰਗਦਰਸ਼ਨ ਕੀਤਾ ਹੈ ਅਤੇ ਇਹ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹਨ।”ਮੁੱਖ ਮੰਤਰੀ ਨੇ ਕਿਹਾ, “ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਸਾਨੂੰ ਸੱਚ, ਇਨਸਾਨੀਅਤ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਯਾਦ ਦਿਵਾਉਂਦੀਆਂ ਹਨ ਕਿ ਧਰਮ, ਬਰਾਬਰੀ ਅਤੇ ਹਰ ਮਨੁੱਖ ਦਾ ਸਤਿਕਾਰ ਹੀ ਸਮਾਜ ਦੀ ਨੀਂਹ ਹੋਣੀ ਚਾਹੀਦੀ ਹੈ।”ਉਨ੍ਹਾਂ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਇਸ ਦਾ ਸਬੰਧ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀ ਪਵਿੱਤਰ ਵਿਰਾਸਤ ਨਾਲ ਹੈ, ਜਿਨ੍ਹਾਂ ਨੇ ਇਸ ਪਵਿੱਤਰ ਧਰਤੀ ‘ਤੇ ਭਗਵਾਨ ਰਾਮ ਦੇ ਸਪੁੱਤਰਾਂ ਲਵ ਅਤੇ ਕੁਸ਼ ਨੂੰ ਗਿਆਨ ਤੇ ਸ਼ਸਤਰ ਵਿੱਦਿਆ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ, ਗੁਰੂਆਂ, ਰਿਸ਼ੀਆਂ-ਮੁਨੀਆਂ ਅਤੇ ਸ਼ਹੀਦਾਂ ਨੇ ਹਮੇਸ਼ਾ ਲੋਕਾਂ ਨੂੰ ਵੰਡੀਆਂ ਤੋਂ ਉੱਪਰ ਉੱਠ ਕੇ ਏਕਤਾ, ਭਾਈਚਾਰਕ ਸਾਂਝ ਅਤੇ ਬਰਾਬਰੀ ‘ਤੇ ਅਧਾਰਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਹੈ।

ਸਿੱਖਿਆ ਦੀ ਬਦਲਾਅ ਲਿਆਉਣ ਵਾਲੀ ਸ਼ਕਤੀ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਸਮਾਜਿਕ ਤਬਦੀਲੀ ਦਾ ਸਭ ਤੋਂ ਕਾਰਗਰ ਹਥਿਆਰ ਹੈ। ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚੇ ਹੁਣ ਦੇਸ਼ ਦੀਆਂ ਸਭ ਤੋਂ ਔਖੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਯੋਗਤਾ ਕਿਸੇ ਦੀ ਮੁਥਾਜ ਨਹੀਂ ਹੁੰਦੀ।”ਉਨ੍ਹਾਂ ਕਿਹਾ, “ਹਰ ਸਾਲ 30 ਲੱਖ ਤੋਂ ਵੱਧ ਵਿਦਿਆਰਥੀ ਨੀਟ ਦੀ ਪ੍ਰੀਖਿਆ ਵਿੱਚ ਬੈਠਦੇ ਹਨ ਅਤੇ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਐਲਾਨੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ।”ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਆਏ ਸੁਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਸੀ। ਅੱਜ ਇਹ ਗਿਣਤੀ ਵਧ ਕੇ 882 ਹੋ ਗਈ ਹੈ, ਜੋ ਮਹਿਜ਼ ਚਾਰ ਸਾਲਾਂ ਵਿੱਚ ਲਗਪਗ 11 ਗੁਣਾ ਵਾਧਾ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਸ਼ਾਨਦਾਰ ਯਤਨਾਂ ਨੂੰ ਦਰਸਾਉਂਦੀ ਹੈ।”

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਇਸ ਲਈ ਵੀ ਬਹੁਤ ਅਹਿਮ ਹੈ ਕਿਉਂਕਿ ਇਨ੍ਹਾਂ ਵਿੱਚੋਂ ਬਹੁਤੇ ਵਿਦਿਆਰਥੀ ਸਾਧਾਰਨ ਆਰਥਿਕ ਪਿਛੋਕੜ ਨਾਲ ਸਬੰਧਤ ਹਨ। “ਇਨ੍ਹਾਂ ਦੇ ਮਾਪਿਆਂ ਵਿੱਚ ਰੇਹੜੀ-ਫੜ੍ਹੀ ਵਾਲੇ, ਛੋਟੇ ਦੁਕਾਨਦਾਰ, ਸਬਜ਼ੀ ਵੇਚਣ ਵਾਲੇ ਅਤੇ ਹੋਰ ਮਿਹਨਤਕਸ਼ ਲੋਕ ਸ਼ਾਮਲ ਹਨ, ਜੋ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਕੋਈ ਰੇਹੜੀ ਚਲਾਉਂਦਾ ਹੈ, ਕੋਈ ਛੋਟੀ ਦੁਕਾਨ ਚਲਾਉਂਦਾ ਹੈ ਅਤੇ ਕੋਈ ਸਬਜ਼ੀ ਵੇਚ ਕੇ ਗੁਜ਼ਾਰਾ ਕਰਦਾ ਹੈ। ਫਿਰ ਵੀ ਉਨ੍ਹਾਂ ਦੇ ਬੱਚੇ ਹੁਣ ‘ਨੀਟ’ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਕੇ ਡਾਕਟਰ ਬਣਨ ਵੱਲ ਵਧ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿੱਖਿਆ ਦੀ ਅਸਲ ਤਾਕਤ ਹੈ ਅਤੇ ਇਹੋ ਬਦਲਾਅ ਅਸੀਂ ਪੰਜਾਬ ਵਿੱਚ ਲਿਆਉਣਾ ਚਾਹੁੰਦੇ ਹਾਂ। ਗਰੀਬੀ ਨੂੰ ਸਿਰਫ਼ ਆਰਥਿਕ ਮਦਦ ਜਾਂ ਰਾਸ਼ਨ ਕਾਰਡਾਂ ਅਤੇ ਹੋਰ ਭਲਾਈ ਯੋਜਨਾਵਾਂ ‘ਤੇ ਨਿਰਭਰ ਰੱਖ ਕੇ ਖ਼ਤਮ ਨਹੀਂ ਕੀਤਾ ਜਾ ਸਕਦਾ। ਅਸਲ ਆਰਥਿਕ ਸਮਰੱਥਾ ਗੁਣਵੱਤਾਪੂਰਨ ਸਿੱਖਿਆ ਨਾਲ ਆਉਂਦੀ ਹੈ, ਜੋ ਬੱਚਿਆਂ ਨੂੰ ਮਾਣਯੋਗ ਕਰੀਅਰ ਬਣਾਉਣ ਅਤੇ ਆਪਣੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰਨ ਦੇ ਯੋਗ ਬਣਾਉਂਦੀ ਹੈ।”

ਉਨ੍ਹਾਂ ਕਿਹਾ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਅਤੇ ਹੋਰ ਮਹਾਨ ਰੂਹਾਨੀ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਲੋਕਾਂ ਨੂੰ ਇਨਸਾਨੀਅਤ ਅਤੇ ਆਪਸੀ ਸਤਿਕਾਰ ‘ਤੇ ਪਹਿਰਾ ਦੇਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਅਤੇ ਦੇਸ਼ ਦੇ ਮਹਾਨ ਸੰਤਾਂ, ਗੁਰੂਆਂ ਅਤੇ ਸ਼ਹੀਦਾਂ ਦਾ ਸੁਨੇਹਾ ਹਮੇਸ਼ਾ ਇੱਕੋ ਰਿਹਾ ਹੈ: ਏਕਤਾ, ਬਰਾਬਰੀ, ਦਇਆ ਅਤੇ ਹਰ ਮਨੁੱਖ ਦਾ ਸਤਿਕਾਰ। ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਦੁਨੀਆ ਨੂੰ ਬਰਾਬਰੀ ਅਤੇ ਧਰਮ ਦਾ ਸੁਨੇਹਾ ਦਿੱਤਾ ਅਤੇ ਸਾਨੂੰ ਯਾਦ ਦਿਵਾਇਆ ਕਿ ਇਨਸਾਨੀਅਤ ਸਭ ਤੋਂ ਉੱਪਰ ਹੈ।”ਪੰਜਾਬ ਨੂੰ ਉਪਜਾਊ ਜ਼ਮੀਨ ਅਤੇ ਭਾਈਚਾਰਕ ਸਾਂਝ ਦੀ ਅਮੀਰ ਵਿਰਾਸਤ ਵਾਲੀ ਧਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇੱਕ ਅਜਿਹੀ ਧਰਤੀ ਹੈ, ਜਿੱਥੇ ਤੁਸੀਂ ਕੋਈ ਵੀ ਬੀਜ ਬੀਜੋਗੇ ਤਾਂ ਉਹ ਉੱਗ ਜਾਵੇਗਾ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗਦੇ। ਸਾਡੇ ਲੋਕ ਪਿਆਰ, ਖ਼ੁਸ਼ੀ ਅਤੇ ਭਾਈਚਾਰਕ ਸਾਂਝ ਨਾਲ ਮਿਲ ਕੇ ਤਿਉਹਾਰ ਮਨਾਉਂਦੇ ਹਨ। ਏਕਤਾ ਦੀ ਇਹ ਭਾਵਨਾ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਾਨੂੰ ਹਰ ਕੀਮਤ ‘ਤੇ ਇਸ ਨੂੰ ਬਚਾ ਕੇ ਰੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ, ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਬੱਚੇ ਵੀ ਅਮੀਰ ਪਰਿਵਾਰਾਂ ਦੇ ਬੱਚਿਆਂ ਨਾਲ ਬਰਾਬਰੀ ਦੇ ਪੱਧਰ ‘ਤੇ ਮੁਕਾਬਲਾ ਕਰ ਸਕਣ। ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਗਰੀਬ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕ ਦੇ ਪ੍ਰੀ-ਮੈਟ੍ਰਿਕ ਅਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਫੰਡਾਂ ਤੋਂ ਵਾਂਝਾ ਰੱਖਿਆ ਗਿਆ, ਜਿਸ ਨਾਲ ਲੋੜਵੰਦ ਪਰਿਵਾਰਾਂ ਦੀਆਂ ਆਸਾਂ ਨੂੰ ਢਾਹ ਲੱਗੀ ਅਤੇ ਯੋਗ ਬੱਚਿਆਂ ਨੂੰ ਅੱਗੇ ਵਧਣ ਦੇ ਮੌਕਿਆਂ ਤੋਂ ਵਾਂਝਾ ਕੀਤਾ ਗਿਆ।ਉਨ੍ਹਾਂ ਕਿਹਾ, “ਸਾਡੀ ਸਰਕਾਰ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਿੱਖਿਆ ਸਮਾਜਿਕ ਨਿਆਂ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਬਣੇ। ਗਰੀਬੀ ਦੇ ਕਾਰਨ ਕਿਸੇ ਵੀ ਬੱਚੇ ਨੂੰ ਮੌਕਿਆਂ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ ਅਤੇ ਕਿਸੇ ਵੀ ਵਿਅਕਤੀ ਨਾਲ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਦਾ ਸੱਚਾ ਸਤਿਕਾਰ ਇੱਕ ਅਜਿਹੇ ਸਮਾਜ ਦਾ ਨਿਰਮਾਣ ਕਰ ਕੇ ਹੀ ਕੀਤਾ ਜਾ ਸਕਦਾ ਹੈ, ਜਿੱਥੇ ਹਰੇਕ ਵਿਅਕਤੀ ਮਾਣ-ਸਤਿਕਾਰ ਨਾਲ ਜੀ ਸਕੇ ਅਤੇ ਹਰ ਪਰਿਵਾਰ ਸਖ਼ਤ ਮਿਹਨਤ ਅਤੇ ਸਿੱਖਿਆ ਰਾਹੀਂ ਬਿਹਤਰ ਭਵਿੱਖ ਦੀ ਆਸ ਰੱਖ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top