• Home
  • Punjabi News
  • ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ
Image

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਚੰਡੀਗੜ੍ਹ, 25 ਅਕਤੂਬਰ:-ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਨਗੇ। ਇਹ ਦੌਰਾ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਦੇ ਸੰਦਰਭ ਵਿੱਚ ਅਹਿਮ ਹੋਵੇਗਾ। ਉਨ੍ਹਾਂ ਕਿਹਾ ਕਿ ਮਾਲਵੇ ਦੀ ਧਰਤੀ ਤੋਂ ਚੋਣ ਮੁਹਿੰਮ ਨੂੰ ਨਵੀਂ ਦਿਸ਼ਾ ਅਤੇ ਗਤੀ ਦੇਣ ਦੇ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਮਿਸ਼ਨ 2027 ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦਾ ਸੁਨੇਹਾ ਦਿੱਤਾ ਜਾਵੇਗਾ।

ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਮਾਲਵਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਸਥਾਨ ਰੱਖਦਾ ਹੈ ਅਤੇ ਇਸ ਖੇਤਰ ਦੀਆਂ ਵਿਧਾਨ ਸਭਾ ਸੀਟਾਂ ਚੋਣਾਂ ਦੇ ਨਤੀਜਿਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸੰਗਰੂਰ ਤੋਂ ਚੋਣ ਮੁਹਿੰਮ ਨੂੰ ਅੱਗੇ ਵਧਾਉਣਾ ਪੰਜਾਬ ਕਾਂਗਰਸ ਦੀ ਰਣਨੀਤੀ ਦਾ ਅਹਿਮ ਹਿੱਸਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਮਜ਼ਬੂਤ ਕਰਨਾ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ 2027 ਦੀਆਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨਾ, ਵਰਕਰਾਂ ਨੂੰ ਸਰਗਰਮ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕਰਨਾ ਪਾਰਟੀ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਅਨੁਸਾਰ, ਰਾਹੁਲ ਗਾਂਧੀ ਦਾ ਦੌਰਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਤਿਆਰੀਆਂ ਵਿੱਚ ਜੁੱਟਣ ਲਈ ਪ੍ਰੇਰਿਤ ਕਰੇਗਾ।

ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਮਿਸ਼ਨ 2027 ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਿਆਸੀ ਅਤੇ ਸੰਗਠਨਾਤਮਕ ਸਰਗਰਮੀਆਂ ਨੂੰ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਮੁਹਿੰਮ ਨੂੰ ਅੱਗੇ ਵਧਾਏਗੀ ਅਤੇ ਸੂਬੇ ਭਰ ਵਿੱਚ ਵਰਕਰਾਂ ਨਾਲ ਤਾਲਮੇਲ ਮਜ਼ਬੂਤ ਕੀਤਾ ਜਾਵੇਗਾ। 4 ਨਵੰਬਰ ਨੂੰ ਸੰਗਰੂਰ ਵਿੱਚ ਹੋਣ ਵਾਲਾ ਪ੍ਰੋਗਰਾਮ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੋਵੇਗਾ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top