• Home
  • Punjabi News
  • ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
Image

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਵੱਡੀ ਗਿਣਤੀ ‘ਚ ਨਤਮਸਤਕ ਹੋਈਆਂ ਸੰਗਤਾਂ ਦੇਸੀ ਘਿਓ ਦੇ ਦੀਵੇ ਜਗਾ ਕੇ ਸੰਗਤਾਂ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ ਰੰਗ-ਬਿਰੰਗੀਆਂ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਗੁਰੂ ਘਰ

ਅੰਮ੍ਰਿਤਸਰ, 27 ਅਕਤੂਬਰ 2026: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਪਾਵਨ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਦੇਸੀ ਘਿਓ ਦੇ ਦੀਵੇ ਜਗਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਮਾਰਤਾਂ ਨੂੰ ਰੰਗ-ਬਿਰੰਗੀਆਂ ਲੜੀਆਂ ਅਤੇ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਗੁਰੂ ਘਰ ਦੀ ਮਨਮੋਹਕ ਸਜਾਵਟ ਨੇ ਸੰਗਤਾਂ ਦਾ ਮਨ ਮੋਹ ਲਿਆ। ਦੇਸ਼-ਵਿਦੇਸ਼ ਤੋਂ ਪਹੁੰਚੇ ਸ਼ਰਧਾਲੂਆਂ ਨੇ ਇਸ ਅਲੌਕਿਕ ਨਜ਼ਾਰੇ ਨੂੰ ਆਪਣੇ ਮੋਬਾਈਲ ਫੋਨਾਂ ਵਿੱਚ ਕੈਦ ਕੀਤਾ ਅਤੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਪਾਵਨ ਦਿਹਾੜੇ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ, ਸੇਵਾ-ਸਿਮਰਨ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦੀ ਪ੍ਰੇਰਣਾ ਦਿੰਦੇ ਹਨ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਗੁਰੂ ਧਾਮਾਂ ਦੇ ਦਰਸ਼ਨ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।ਇਸ ਦੇ ਨਾਲ ਹੀ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਅਤੇ ਆਪਸੀ ਭਾਈਚਾਰੇ, ਪਿਆਰ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ।ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ।ਦੇਸੀ ਘਿਓ ਦੇ ਦੀਵਿਆਂ ਦੀ ਰੌਸ਼ਨੀ, ਫੁੱਲਾਂ ਨਾਲ ਸਜਿਆ ਗੁਰੂ ਘਰ ਅਤੇ ਸੰਗਤਾਂ ਵੱਲੋਂ ਕੀਤੀ ਜਾ ਰਹੀ ਸਰਬੱਤ ਦੇ ਭਲੇ ਦੀ ਅਰਦਾਸ ਨੇ ਇਸ ਪਾਵਨ ਦਿਹਾੜੇ ਦੀ ਰੂਹਾਨੀ ਮਹੱਤਤਾ ਨੂੰ ਹੋਰ ਵੀ ਵਧਾ ਦਿੱਤਾ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top