ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਨੇ ਭਾਰਤੀ ਵਿਦਿਆਰਥੀਆਂ ਲਈ ਪੜ੍ਹਾਈ ਤੋਂ ਬਾਅਦ ਦੋ ਸਾਲ ਦਾ ਵੀਜ਼ਾ ਦੇਣ ਦਾ ਰਾਹ ਖੋਲ੍ਹ ਦਿੱਤਾ ਹੈ। ਇਸ ਫ਼ੈਸਲੇ ਦਾ ਮੁੱਖ ਕਾਰਨ ਯੂਕੇ ਨੂੰ ਹੋ ਰਿਹਾ ਆਰਥਿਕ ਨੁਕਸਾਨ ਮੰਨਿਆ ਜਾ ਰਿਹਾ ਹੈ। ਦੋ ਸਾਲ ਪਹਿਲਾਂ ਯੂਕੇ ਨੇ ਪੋਸਟ ਸਟੱਡੀ ਵੀਜ਼ਾ ਪ੍ਰੋਗਰਾਮ ਨੂੰ ਬੰਦ ਕਰਨ ਦੀ ਤਿਆਰੀ ਕੀਤੀ ਸੀ, ਪਰ ਹੁਣ ਇਸ ਫ਼ੈਸਲੇ ਤੋਂ ਪਿੱਛੇ ਹਟਦਿਆਂ ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।ਯੂਕੇ ਸਰਕਾਰ ਨੇ ਵਿਦੇਸ਼ੀਆਂ ਨੂੰ ਦੇਸ਼ ਵਿੱਚ ਕੰਮ ਕਰਨ ਲਈ ਦਿੱਤੇ ਜਾਣ ਵਾਲੇ ਵੀਜ਼ਿਆਂ ਦੀ ਮਿਆਦ ਘਟਾਉਣ ਦਾ ਨਿਯਮ ਬਣਾਇਆ ਸੀ। ਇਸ ਦੇ ਨਾਲ ਹੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਮਿਲਣ ਵਾਲੇ ਪੋਸਟ ਸਟੱਡੀ ਵੀਜ਼ੇ ਦੀ ਮਿਆਦ ਵੀ ਘਟਾਉਣ ਦੀ ਯੋਜਨਾ ਬਣਾਈ ਗਈ ਸੀ। ਹੁਣ ਯੂਕੇ ਨੇ ਆਪਣਾ ਫ਼ੈਸਲਾ ਬਦਲਦਿਆਂ ਭਾਰਤੀ ਵਿਦਿਆਰਥੀਆਂ ਲਈ ਦੋ ਸਾਲ ਦਾ ਪੋਸਟ ਸਟੱਡੀ ਵੀਜ਼ਾ ਮੁੜ ਜਾਰੀ ਰੱਖਣ ਦਾ ਰਾਹ ਖੋਲ੍ਹ ਦਿੱਤਾ ਹੈ।ਇੱਕ ਰਿਪੋਰਟ ਮੁਤਾਬਕ, ਪਿਛਲੇ ਸਾਲ ਯੂਕੇ ਵਿੱਚ ਪੜ੍ਹਾਈ ਕਰਨ ਲਈ ਭਾਰਤੀ ਵਿਦਿਆਰਥੀਆਂ ਨੂੰ 82,523 ਸਟੱਡੀ ਵੀਜ਼ੇ ਜਾਰੀ ਕੀਤੇ ਗਏ, ਜਦਕਿ ਚੀਨ ਦੇ ਵਿਦਿਆਰਥੀਆਂ ਨੂੰ 86,368 ਵੀਜ਼ੇ ਮਿਲੇ। ਇਸ ਤਰ੍ਹਾਂ ਭਾਰਤ ਦੂਜੇ ਸਥਾਨ ’ਤੇ ਰਿਹਾ। ਯੂਕੇ ਦੇ ਇਸ ਫ਼ੈਸਲੇ ਨਾਲ ਯੂਨੀਵਰਸਿਟੀਆਂ, ਵਿਦੇਸ਼ੀ ਵਿਦਿਆਰਥੀਆਂ ਅਤੇ ਕਈ ਹੋਰ ਖੇਤਰਾਂ ਨੂੰ ਆਰਥਿਕ ਲਾਭ ਮਿਲਣ ਦੀ ਉਮੀਦ ਹੈ।ਫ਼ੈਸਲਾ ਬਦਲਣ ਦਾ ਕਾਰਨ ਕੀ ਹੈ?ਭਾਰਤੀ ਵਿਦਿਆਰਥੀ ਫਰਾਂਸ, ਜਰਮਨੀ ਅਤੇ ਦੁਬਈ ਵਿੱਚ ਦਾਖ਼ਲੇ ਲੈ ਰਹੇ ਸਨ, ਜਿਸ ਦਾ ਯੂਕੇ ਦੀ ਆਰਥਿਕਤਾ ’ਤੇ ਅਸਰ ਪੈ ਰਿਹਾ ਸੀ। ਯੂਕੇ ਨੇ ਇਹ ਫ਼ੈਸਲਾ ਇਸ ਲਈ ਕੀਤਾ ਹੈ ਕਿਉਂਕਿ ਭਾਰਤੀ ਵਿਦਿਆਰਥੀ ਜਰਮਨੀ, ਫਰਾਂਸ ਅਤੇ ਦੁਬਈ ਵੱਲ ਰੁਖ਼ ਕਰ ਰਹੇ ਸਨ।ਇਸ ਕਾਰਨ ਯੂਕੇ ਦੀਆਂ ਯੂਨੀਵਰਸਿਟੀਆਂ ਅਤੇ ਉੱਥੋਂ ਦੀ ਆਰਥਿਕਤਾ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਸੀ। ਰਿਪੋਰਟ ਮੁਤਾਬਕ, ਯੂਕੇ ਵਿੱਚ ਪੜ੍ਹਾਈ ਲਈ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਮੀ ਆਉਣ ਨਾਲ ਸਰਕਾਰ ਨੂੰ ਵਿੱਤੀ ਨੁਕਸਾਨ ਹੋ ਸਕਦਾ ਸੀ।ਭਾਰਤੀ ਵਿਦਿਆਰਥੀਆਂ ਲਈ ਮੌਕੇਯੂਕੇ ਵਿੱਚ ਪੜ੍ਹਾਈ ਕਰਨ ਵਾਲੇ 75 ਫ਼ੀਸਦੀ ਭਾਰਤੀ ਵਿਦਿਆਰਥੀ ਸਾਇੰਸ, ਟੈਕਨਾਲੋਜੀ, ਇੰਜੀਨੀਅਰਿੰਗ ਅਤੇ ਮੈਥਸ (STEM) ਵਰਗੇ ਖੇਤਰਾਂ ਵਿੱਚ ਦਾਖ਼ਲਾ ਲੈਂਦੇ ਹਨ। ਪੋਸਟ ਸਟੱਡੀ ਵੀਜ਼ਾ ਉਨ੍ਹਾਂ ਨੂੰ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਯੂਕੇ ਵਿੱਚ ਕੰਮ ਕਰਨ ਦਾ ਮੌਕਾ ਦਿੰਦਾ ਹੈ।ਯੂਕੇ ਦੀ ਸਰਕਾਰ ਫਰਾਂਸ ਅਤੇ ਜਰਮਨੀ ਵਰਗੇ ਦੇਸ਼ਾਂ ਨਾਲ ਮੁਕਾਬਲੇ ਵਿੱਚ ਆਪਣੇ ਸਿੱਖਿਆ ਖੇਤਰ ਨੂੰ ਮਜ਼ਬੂਤ ਬਣਾਉਣਾ ਚਾਹੁੰਦੀ ਹੈ।













