• Home
  • Punjabi News
  • Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
Image

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਢਾਹੁਣ ਦੇ ਮਾਮਲੇ ‘ਚ ਮਾਨਸਾ ਪੁਲਿਸ ਨੇ 1000 ਤੋਂ 1200 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ 13 ਅਕਤੂਬਰ 2026 ਨੂੰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਮਾਮਲੇ ਵਿੱਚ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਮੁੱਖ ਮੁਲਜ਼ਮ ਹੈ। ਘਟਨਾ ਤੋਂ ਬਾਅਦ ਮਾਮਲੇ ਨੇ ਕਾਫ਼ੀ ਤੂਲ ਫੜਿਆ ਸੀ ਅਤੇ ਲੋਕਾਂ ਨੇ ਇਕੱਠੇ ਹੋ ਕੇ ਅਸ਼ਵਨੀ ਕੁਮਾਰ ਦੀ ਦੁਕਾਨ ਤੇ ਮਕਾਨ ਨੂੰ ਢਾਹ ਦਿੱਤਾ ਸੀ।

ਇਸੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਜਾਂਚ ਅਤੇ ਮਾਮਲੇ ਵਿੱਚ ਹੁਣ ਤੱਕ ਚੁੱਕੇ ਗਏ ਕਦਮਾਂ ਦਾ ਪੂਰਾ ਵੇਰਵਾ ਪੇਸ਼ ਕੀਤਾ ਜਾਵੇ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਜੇਕਰ ਮੁਲਜ਼ਮ ਦੇ ਮਕਾਨ ਢਾਹੇ ਗਏ ਹਨ ਤਾਂ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਮਕਾਨ ਢਾਹੁਣ ਲਈ ਕਿਹੜੀ ਕਾਨੂੰਨੀ ਪ੍ਰਕਿਰਿਆ ਅਪਣਾਈ ਗਈ ਸੀ।ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਖੁਦ ਨੋਟਿਸ ਲੈਂਦਿਆਂ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ (ਸੂਓ ਮੋਟੋ ਪੀਆਈਐੱਲ) ਅਤੇ ਲਾਭ ਸਿੰਘ ਵੱਲੋਂ ਦਾਇਰ ਸਬੰਧਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਨਿਰਦੇਸ਼ ਜਾਰੀ ਕੀਤੇ।ਹੁਣ ਇਸ ਮਾਮਲੇ ਵਿੱਚ ਇੱਕ ਪਾਸੇ ਜਾਂਚ ਏਜੰਸੀਆਂ ਦੀ ਕਾਰਵਾਈ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਹਾਈ ਕੋਰਟ ਵੱਲੋਂ ਮੰਗੀ ਗਈ ਸਟੇਟਸ ਰਿਪੋਰਟ ਅਤੇ ਦੁਕਾਨ-ਮਕਾਨ ਢਾਹੁਣ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਸਰਕਾਰ ਦੇ ਜਵਾਬ ’ਤੇ ਵੀ ਨਜ਼ਰ ਰਹੇਗੀ।

Releated Posts

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

ਮਾਨਸਾ, 2 ਨਵੰਬਰ 2026: ਕਿਸਾਨ ਆਗੂ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top