ਵਿਧਾਇਕ ਸ. ਸੇਖੋਂ ਨੇ ਹਲਕੇ ਦੇ ਪਿੰਡ ਕਾਨਿਆਂ ਵਾਲੀ, ਪਿੰਡੀ ਬਲੋਚਾ ਅਤੇ ਵੀਰੇਵਾਲਾ ਕਲਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਸਮਾਗਮਾਂ ਵਿੱਚ ਕੀਤੀ ਸ਼ਿਰਕਤ
-ਪੰਚਾਇਤਾਂ, ਪੇਂਡੂ ਡਿਫੈਂਸ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਦੇ ਦਲਦਲ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਸਹਿਯੋਗ ਦੇਣ ਦੀ ਕੀਤੀ ਅਪੀਲ
ਫਰੀਦਕੋਟ 25 ਮਈ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਪਿੰਡ ਕਾਨਿਆਂ ਵਾਲੀ, ਪਿੰਡੀ ਬਲੋਚਾ ਅਤੇ ਵੀਰੇਵਾਲਾ ਕਲਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਸਮਾਗਮਾਂ ਦੌਰਾਨ ਕੀਤਾ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਸਬੰਧੀ ਲੋਕਾਂ ਨੂੰ ਜ਼ਮੀਨੀ ਪੱਧਰ ਉੱਤੇ ਜਾਗਰੂਕ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਉਣ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਆਪ ਸਭ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ।
ਇਸ ਮੌਕੇ ਉਨ੍ਹਾਂ ਪੰਚਾਇਤਾਂ, ਪੇਂਡੂ ਡਿਫੈਂਸ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਵਿੱਚ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ।ਇਸ ਉਪਰੰਤ ਵਿਧਾਇਕ ਨੇ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਈ।
ਇਸ ਮੌਕੇ ਸ.ਗਗਨਦੀਪ ਸਿੰਘ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ, ਉੱਤਮ ਸਿੰਘ ਡੋਡ ਹਲਕਾ ਕੋਆਡੀਨੇਟਰ, ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ੍ਹ ,ਡਾਕਟਰ ਰਾਜੀਵ ਕੁਮਾਰ ਭੰਡਾਰੀ ਐੱਸ ਐੱਮ ਓ ਜੰਡ ਸਾਹਿਬ, ਨੱਥਾ ਸਿੰਘ ਭੁੱਲਰ ਬੀ ਡੀ ਓ , ਐਮ ਓ ਡਾ ਪਰਮਜੀਤ ਕੌਰ, ਨਵਦੀਪ ਸਿੰਘ ਭੱਟੀ ਐਸ ਐਚ ਓ ਸਾਦਿਕ,ਸੁਪਰਡੰਟ ਗੁਰਦੀਪ ਕੌਰ, ਪੰਚਾਇਤ ਅਫ਼ਸਰ ਦਲਜੀਤ ਸਿੰਘ, ਸੈਕਟਰੀ ਮਨਿੰਦਰ ਸਿੰਘ, ਨੋਡਲ ਅਫ਼ਸਰ ਰਾਜਵੀਰ ਸਿੰਘ, ਫਲੈਗ ਚਾਵਲਾ ਬੀ ਈ ਈ, ਕੌਂਸਲਰ ਜਸਪ੍ਰੀਤ ਸਿੰਘ, ਲਵਲੀ ਸਿੰਘ, ਸੁਖਵਿੰਦਰ ਸਿੰਘ, ਅਰਚਨਾ ਮਲਟੀਪਰਪਜ ਹੈਲਥ ਵਰਕਰ, ਮਨਦੀਪ ਕੌਰ ਸੀ ਐਚ ਓ ਸਰਪੰਚ ਚੰਦ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।











