• Home
  • Uncategorized
  • ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਏ-1 ਡਾਇਗਨੋਸਟਿਕ ਸੈਂਟਰ ਵਿਖੇ ਆਯੋਜਿਤ।
Image

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਏ-1 ਡਾਇਗਨੋਸਟਿਕ ਸੈਂਟਰ ਵਿਖੇ ਆਯੋਜਿਤ।

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਏ-1 ਡਾਇਗਨੋਸਟਿਕ ਸੈਂਟਰ ਵਿਖੇ ਆਯੋਜਿਤ

ਫਰੀਦਕੋਟ 17 ਜਨਵਰੀ ( ਪਰਵਿੰਦਰ ਸਿੰਘ ਕੰਧਾਰੀ   ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਏ-1 ਡਾਇਗਨੋਸਟਿਕ ਸੈਂਟਰ/ਹੋਪ ਇਮੇਜਿੰਗ ਸੈਂਟਰ ਵਿਖੇ ਬਲਾਕ ਪ੍ਰਧਾਨ ਡਾਕਟਰ  ਅੰਮ੍ਰਿਤ ਪਾਲ ਸਿੰਘ ਟਹਿਣਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। 

ਮੀਟਿੰਗ ਦੀ ਸ਼ੁਰੂਆਤ ਡਾਕਟਰ ਰਾਮ ਸਿੰਘ ਡੱਗੋ ਰੋਮਾਣਾ

ਜੋ ਸਾਡੀ ਜਥੇਬੰਦੀ ਪਰਿਵਾਰ ਨੂੰ ਹਮੇਸ਼ਾ ਲਈ ਛੱਡ ਕੇ ਚਲੇ ਗਏ ਉਹਨਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ। ਸਟੇਜ ਦੀ ਕਾਰਵਾਈ ਡਾਕਟਰ ਸੇਵਕ ਸਿੰਘ ਬਰਾੜ ਸਹਾਇਕ ਮੀਤ ਪ੍ਰਧਾਨ ਵਲੋ ਸੰਭਾਲੀ ਗਈ ਮੀਟਿੰਗ ਦੌਰਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਚੰਦ ਬਾਜਾਂ ਵਿਖੇ ਲੱਗੇ ਦਵਾਈਆਂ ਦੇ ਲੰਗਰ ਲਈ ਮਾਲੀ ਸਹਾਇਤਾ ਦੇਣ ਵਾਲੇ ਐਨ ਆਰ ਆਈ ਸਰਦਾਰ ਬਲਜੀਤ ਸਿੰਘ ਮੰਡਵਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਲਾਕ ਦੀ ਐਗਜ਼ਿਕਿਊਟਿਵ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ।ਉਸ ਤੋ ਬਾਅਦ ਬਲਾਕ ਪ੍ਰਧਾਨ ਡਾਕਟਰ ਅੰਮ੍ਰਿਤਪਾਲ ਸਿੰਘ ਵਲੋ ਆਏ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਜੋ ਪਿਛਲੇ ਦਿਨੀ ਜਿਲਾ ਦੇ ਡੈਲੀਗੇਟ ਇਜਲਾਸ ਵਿੱਚ ਤੀਜੀ ਵਾਰ ਸਰਬਸੰਮਤੀ ਨਾਲ ਚੁਣੇ ਗਏ ਜਿਲਾ ਪ੍ਰਧਾਨ ਡਾਕਟਰ ਰਸ਼ਪਾਲ ਸਿੰਘ ਸੰਧੂ ਜੀ ਅਤੇ ਡਾਕਟਰ ਪ੍ਰੇਮ ਨਾਥ ਢੁੱਡੀ ਜਿਲਾ ਕੈਸ਼ੀਅਰ ਡਾਕਟਰ ਵਿਜੇਪਾਲ ਕੰਮੇਆਣਾ ਨੂੰ ਪ੍ਰੈਸ ਸਕੱਤਰ ਡਾਕਟਰ ਗੁਰਤੇਜ ਸਿੰਘ ਦਾਣਾ ਰੋਮਾਣਾ ਨੂੰ ਸਹਾਇਕ ਜਨਰਲ ਸਕੱਤਰ ਚੁਣੇ ਜਾਣ ਤੇ ਵਧਾਈ ਦਿੱਤੀ ਅਤੇ ਜੋ ਪਿਛਲੇ ਦਿਨੀ ਸਟੇਟ ਵਲੋ ਜੋਨ ਰੈਲੀ ਦੀ ਰਿਵੀਓ ਰਿਪੋਰਟ ਦੱਸੀ ਗਈ ਜਿਸ ਵਿੱਚ ਜਿਲਾ ਪ੍ਰਧਾਨ ਅਤੇ ਸਟੇਟ ਪ੍ਰਧਾਨ ਜੀ ਨੂੰ ਰੈਲੀ ਹੋਣ ਤੇ ਵਧਾਈ ਦਿੱਤੀ ਗਈ ਮੀਟਿੰਗ ਦੇ ਅੰਤ ਵਿੱਚ ਏ-1 ਡਾਇਗਨੋਸਟਿਕ ਸੈਂਟਰ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਾਰੇ ਡਾਕਟਰ ਸਾਥੀਆਂ ਨੂੰ ਇਹਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਡਾਕਟਰ ਸਿਕੰਦਰ ਸਿੰਘ ਪੱਕਾ ਡਾਕਟਰ ਗੁਰਵਿੰਦਰ ਸਿੰਘ ,ਡਾਕਟਰ ਕੁਲਵੰਤ ਸਿੰਘ ਜਰਨਲ ਸਕੱਤਰ ,ਡਾਕਟਰ ਗੁਰਮੀਤ ਸਿੰਘ ,ਡਾਕਟਰ ਪੂਨਮ ਬਾਲਾ , ਡਾਕਟਰ ਸ਼ਰਨਜੀਤ ਕੌਰ, ਡਾਕਟਰ ਗੁਰਪ੍ਰੀਤ ਸਿੰਘ,ਡਾਕਟਰ ਹਰਭਜਨ ਸਿੰਘ ਖਾਲਸਾ ,ਡਾਕਟਰ ਬੂਟਾ ਸਿੰਘ ਧੂਰਕੋਟ ,ਡਾਕਟਰ ਰਿੰਪੀ ਬੁਗਰਾ ਤੋ ਇਲਾਵਾ ਲਗਭਗ 80 ਦੇ ਕਰੀਬ ਡਾਕਟਰ ਸਾਥੀਆਂ ਨੇ ਭਾਗ ਲਿਆ ਇਹ ਸਾਰੀ ਜਾਣਕਾਰੀ ਪ੍ਰੈਸ ਸਕੱਤਰ ਡਾਕਟਰ ਯਸ਼ਪਾਲ ਗੁਲਾਟੀ ਵੱਲੋਂ ਦਿੱਤੀ ਗਈ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026

Leave a Reply

Your email address will not be published. Required fields are marked *

Scroll to Top