• Home
  • Uncategorized
  • ਜਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ।

ਜਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ।

ਜਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ

   ਫਰੀਦਕੋਟ 20 ਜਨਵਰੀ –   ਜਿਲ੍ਹੇ ਵਿੱਚ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਮੈਂਨ ਡੀ.ਬੀ.ਈ.ਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਫਰੀਦਕੋਟ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ

 ਬਿਊਰੋ ਤਲਵੰਡੀ ਰੋਡ ਨੇੜੇ ਸੰਧੂ ਪੈਲਿਸ, ਫਰੀਦਕੋਟ ਵੱਲੋਂ ਫਰੀਦਕੋਟ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੋਰ ਸੇਵਾਂਵਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

          ਜਿਲ੍ਹਾ ਰੋਜ਼ਗਾਰ ਅਫ਼ਸਰ ਫਰੀਦਕੋਟ ਸ੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਂਵਾ ਬੇਰੋਜ਼ਗਾਰ ਪ੍ਰਾਰਥੀਆਂ ਦੀ ਮੈਨੂਅਲ ਅਤੇ ਆਨ-ਲਾਈਨ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਬਿਊਰੋ ਵੱਲੋਂ ਹਰ ਮਹੀਨੇ ਪਲੈਸਮੈਂਟ-ਕੈਂਪ/ਸਵੈਂ-ਰੋਜ਼ਗਾਰ ਕੈਂਪ/ਸਕਿੱਲ-ਟ੍ਰੇਨਿੰਗ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਨੌਕਰੀ ਸਬੰਧੀ, ਲੋਨ ਸਬੰਧੀ ਅਤੇ ਸਕਿੱਲ ਟ੍ਰੇਨਿੰਗ ਸਬੰਧੀ ਲਾਭ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁਫ਼ਤ ਲਾਇਬਰੇਰੀ, ਮੁਫ਼ਤ ਇੰਟਰਨੈਟ ਸਹੂਲਤ ਦਿੱਤੀ ਜਾਂਦੀ ਹੈ ਤਾਂ ਜੋ ਪ੍ਰਾਰਥੀ ਦਫ਼ਤਰ ਵਿਖੇ ਦਫ਼ਤਰੀ ਸਮੇਂ ਵਿੱਚ ਹਾਜ਼ਰ ਹੋ ਕੇ ਮੁਕਾਬਲੇ ਦੀ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਪੜ੍ਹ ਸਕਣ ਅਤੇ ਮੁਫ਼ਤ ਇੰਟਰਨੈਟ ਦੇ ਜਰੀਏ ਪ੍ਰਕਾਸਿ਼ਤ ਅਸਾਮੀਆਂ ਅਪਲਾਈ ਕਰ ਸਕਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜਿਲ੍ਹਾ ਰੋਜ਼ਗਾਰ ਅਫ਼ਸਰ ਫਰੀਦਕੋਟ ਨੇ ਦੱਸਿਆ   ਬਿਊਰੋ  ਵੱਲੋਂ ਵਟਸਐਪ, ਫੇਸਬੁੱਕ,

 ਇੰਸਟਾਗ੍ਰਾਮ, ਟਵਿੱਟਰ, ਲਿੰਕਡਿਨ, ਟੈਲੀਗ੍ਰਾਮ ਆਦਿ ਸੋ਼ਸਲ-ਮੀਡੀਆ ਅਕਾਂਊਟ ਬਣਾਏ ਗਏ ਹਨ, ਤਾਂ ਜੋ ਜਿਲ੍ਹਾ ਦੇ ਵੱਧ ਤੋਂ ਵੱਧ ਪ੍ਰਾਰਥੀਆਂ ਤੱਕ ਅਸਾਮੀਆਂ ਅਤੇ ਬਿਊਰੋ ਵੱਲੋਂ ਕੀਤੀਆਂ ਜਾਂਦੀਆਂ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਸਮੇਂ-ਸਮੇਂ ਪਹੁੰਚ ਸਕੇ।  ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 09.00 ਵਜੇ ਤੋਂ ਦੁਪਹਿਰ 05.00 ਵਜੇ ਤੱਕ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਅਧਾਰ-ਕਾਰਡ, ਜਾਤੀ-ਸਰਟੀਫਿਕੇਟ  ਰਿਜਿਊਮ ਆਦਿ ਦੀਆਂ ਫੋਟੋ-ਕਾਪੀਆਂ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕਰ ਸਕਦੇ ਹਨ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
4 Comments Text
  • Chuck1343 says:
    Your comment is awaiting moderation. This is a preview; your comment will be visible after it has been approved.
    Join forces with us and profit from every click!
  • Caleb195 says:
    Your comment is awaiting moderation. This is a preview; your comment will be visible after it has been approved.
    Share our products and watch your earnings grow—join our affiliate program!
  • Donovan4351 says:
    Your comment is awaiting moderation. This is a preview; your comment will be visible after it has been approved.
    Sign up for our affiliate program and watch your earnings grow!
  • Emmett1923 says:
    Your comment is awaiting moderation. This is a preview; your comment will be visible after it has been approved.
    Promote our products—get paid for every sale you generate!
  • Leave a Reply

    Your email address will not be published. Required fields are marked *

    Scroll to Top