• Home
  • Uncategorized
  • ਕੇਂਦਰ ਦਾ ਬਜਟ ਆਮ ਲੋਕਾਂ ਨਾਲ ਧੋਖਾ- ਬੱਬੂ ਬਰਾੜ 

ਕੇਂਦਰ ਦਾ ਬਜਟ ਆਮ ਲੋਕਾਂ ਨਾਲ ਧੋਖਾ- ਬੱਬੂ ਬਰਾੜ 

ਕੇਂਦਰ ਦਾ ਬਜਟ ਆਮ ਲੋਕਾਂ ਨਾਲ ਧੋਖਾ- ਬੱਬੂ ਬਰਾੜ 

ਫਰੀਦਕੋਟ 1 ਫਰਵਰੀ ( ਪਰਵਿੰਦਰ ਸਿੰਘ ਕੰਧਾਰੀ)-ਕੇਂਦਰ ਸਰਕਾਰ ਵਲੋਂ ਅੱਜ ਪੇਸ਼ ਕੀਤਾ ਗਿਆ ਬਜਟ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਮੱਧ ਵਰਗ ਦੀਆਂ ਉਮੀਦਾਂ ‘ਤੇ ਪੂਰਾ ਨਹੀਂ ਉਤਰਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਫੋਨ ‘ਤੇ ਸਾਂਝੇ ਕਰਦਿਆਂ ਕਿਹਾ ਕਿ ਇਹ ਬਜਟ ਸਿਰਫ਼ ਵੱਡੇ ਘਰਾਣਿਆਂ ਅਤੇ ਕਾਰਪੋਰੇਟ ਵਰਗ ਨੂੰ ਫ਼ਾਇਦਾ ਪਹੁੰਚਾਉਣ ਵਾਲਾ ਹੈ, ਜਦਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਨਾਲ ਜੂਝ ਰਹੇ ਲੋਕਾਂ ਲਈ ਇਸ ‘ਚ ਕੋਈ ਢੁੱਕਵਾਂ ਉਪਾਅ ਨਹੀਂ।

ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਕਿਸਾਨਾਂ ਲਈ ਨਾ ਤਾਂ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦਿੱਤੀ ਗਈ ਹੈ ਅਤੇ ਨਾ ਹੀ ਕਰਜ਼ਾ ਮੁਆਫ਼ੀ ਵਰਗੇ ਮੁੱਦਿਆਂ ‘ਤੇ ਕੋਈ ਸਪੱਸ਼ਟਤ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵੀ ਬਜਟ ਖਾਮੋਸ਼ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ‘ਤੇ ਕਾਬੂ ਪਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ, ਜਿਸ ਨਾਲ ਆਮ ਪਰਿਵਾਰਾਂ ‘ਤੇ ਵਿੱਤੀ ਬੋਝ ਹੋਰ ਵਧੇਗਾ। ਜ਼ਿਲ੍ਹਾ ਪ੍ਰਧਾਨ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਬਜਟ ਰਾਹੀਂ ਫਿਰ ਤੋਂ ਲੋਕ ਵਿਰੋਧੀ ਨੀਤੀਆਂ ਨੂੰ ਅੱਗੇ ਵਧਾਇਆ ਹੈ। ਕਾਂਗਰਸ ਪਾਰਟੀ ਇਸ ਬਜਟ ਦੀ ਸਖਤ ਨਿਖੇਧੀ ਕਰਦੀ ਹੈ ਅਤੇ ਆਮ ਲੋਕਾਂ ਦੇ ਹੱਕਾਂ ਲਈ ਹਰ ਪੱਧਰ ‘ਤੇ ਸੰਘਰਸ਼ ਜਾਰੀ ਰੱਖੇਗੀ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026

Leave a Reply

Your email address will not be published. Required fields are marked *

Scroll to Top