• Home
  • Uncategorized
  • ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ।
Image

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

ਵਿਆਹ ਸਮਾਗਮ ਵਿੱਚ ਕੀਤੀ ਸ਼ਿਰਕਤ ਅਤੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਫ਼ਰੀਦਕੋਟ 06 ਫਰਵਰੀ 2026 ( ਪਰਵਿੰਦਰ ਸਿੰਘ ਕੰਧਾਰੀ)

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪੱਖੀ ਕਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸ. ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਮੁਲਾਕਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਮੈਡਮ ਬੇਅੰਤ ਕੌਰ ਸੇਖੋਂ ਧਰਮਪਤਨੀ ਵਿਧਾਇਕ ਸੇਖੋਂ, ਮੈਡਮ ਬਲਜੀਤ ਕੌਰ ਸੇਖੋਂ ਮਾਤਾ ਵਿਧਾਇਕ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਿੰਡ ਪੱਖੀ ਵਿਖੇ ਪਹੁੰਚਣ ਤੇ ਸਰਦਾਰਨੀ ਹਰਪਾਲ ਕੌਰ ਦਾ ਸਵਾਗਤ ਕੀਤਾ ਅਤੇ ਜੀ ਆਇਆ ਕਿਹਾ।

ਇਸ ਤੋਂ ਉਪਰੰਤ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਪਿੰਡ ਪੱਖੀ ਕਲਾ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾ ਕੇ ਜਾਇਜਾ ਲਿਆ। ਉਨ੍ਹਾਂ ਨੇ ਗਲੀਆਂ-ਨਾਲੀਆਂ, ਸੜਕਾਂ, ਸਾਫ਼-ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਸਬੰਧੀ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਪੱਖੀ ਕਲਾ ਦੇ ਸਰਕਾਰੀ ਸਕੂਲ ਦਾ ਵੀ ਦੌਰਾ ਕੀਤਾ।

ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵ ਸੁਣੇ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ-ਹਿੱਤ ਵਿੱਚ ਕਈ ਇਤਿਹਾਸਕ ਫੈਸਲੇ ਲੈ ਰਹੀ ਹੈ, ਜਿਸ ਨਾਲ ਸੂਬੇ ਦੇ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਇਸ ਲਈ ਉਹ ਖੁਦ ਪਾਰਟੀ ਵਰਕਰ ਦੇ ਵਿਆਹ ਦੀ ਖੁਸ਼ੀ ਵਿੱਚ ਸ਼ਾਮਲ ਹੋਣ ਆਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦੇ ਜੀਅ ਦਾ 10 ਲੱਖ ਰੁਪਏ ਤੱਕ ਸਰਕਾਰੀ ਅਤੇ ਇੰਨਪੈਨਲਡ ਹਸਪਤਾਲਾਂ ਵਿੱਚ ਇਲਾਜ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਚੇਅਰਮੈਨ  ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ. ਸੁਖਜਿੰਦਰ ਸਿੰਘ ਕਾਉਣੀ, ਗੁਰਪ੍ਰੀਤ ਸਿੰਘ ਧਾਲੀਵਾਲ ਹਲਕਾ ਸੰਗਠਨ ਇੰਚਾਰਜ ਫਰੀਦਕੋਟ, ਜਗਮੋਹਨ ਸਿੰਘ ਲੱਕੀ ਯੂਥ ਹਲਕਾ ਇੰਚਾਰਜ ਫਰੀਦਕੋਟ, ਮਾਸਟਰ ਅਮਰਜੀਤ ਸਿੰਘ ਪਰਮਾਰ,ਸਰਪੰਚ ਗੁਰਜੰਟ ਸਿੰਘ ਹਸਨਭੱਟੀ, ਸਰਪੰਚ ਹਰਜੀਤ ਸਿੰਘ ਚੰਨੀਆਂ, ਦਵਿੰਦਰ ਸਿੰਘ ਭਾਗਥਲਾ ਕਲਾਂ ਬਲਾਕ ਪ੍ਰਧਾਨ, ਗਗਨ ਪੱਖੀ ਕਲਾ, ਭਰਪੂਰ ਕਾਉਣੀ, ਗੁਰਪ੍ਰੀਤ ਸੱਗੂ, ਸਿਮਰ ਪੱਖੀ, ਗੁਰਮੇਲ ਪੱਖੀ, ਲੱਖਾ ਬੁੱਟਰ, ਯਾਦਵਿੰਦਰ, ਪਵਨ ਸੇਖੋਂ, ਰਿੰਕੂ ਸਮਾਧਾਂ ਵਾਲਾ ਸਮੇਤ ਹੋਰ ਪਾਰਟੀ ਦੇ ਹੋਰ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
1 Comments Text
  • Brooks582 says:
    Your comment is awaiting moderation. This is a preview; your comment will be visible after it has been approved.
    Unlock exclusive affiliate perks—register now!
  • Leave a Reply

    Your email address will not be published. Required fields are marked *

    Scroll to Top