• Home
  • Uncategorized
  • ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ।
Image

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 12 ਫਰਵਰੀ 2026 (ਪਰਵਿੰਦਰ ਸਿੰਘ ਕੰਧਾਰੀ) ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਸਬੰਧੀ ਕੁੱਲ 1572.69 ਲੱਖ ਰੁਪਏ ਦੀ ਲਾਗਤ ਨਾਲ 5 ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ।ਇਸ ਮੌਕੇ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਡੇਰਾ ਰਾਮ ਸਰੂਪ ਤੱਕ 0.50 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 52.42 ਲੱਖ ਰੁਪਏ), ਗੋਲੇਵਾਲਾ ਤੋਂ ਹਰਦਿਆਲੇਆਣਾ ਤੱਕ 1.00 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 117.24 ਲੱਖ ਰੁਪਏ), ਗੋਲੇਵਾਲਾ ਤੋਂ ਹੱਸਣ ਭੱਟੀ ਤੱਕ 0.60 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 73.21 ਲੱਖ ਰੁਪਏ), SH-15 ਗੋਲੇਵਾਲਾ ਤੋਂ ਭਾਂਗਰ (ਨਿਰਮਲ ਡੇਰਾ ਸੰਤ ਬਾਬਾ ਸਰੂਪ ਸਿੰਘ ਜੀ ਤੋਂ ਭਾਗਥਲਾ ਖੁਰਦ ਤੱਕ) 13.51 ਕਿ.ਮੀ. ਲੰਬੀ ਸੜਕ (ਲਾਗਤ 204.97 ਲੱਖ ਰੁਪਏ) ਅਤੇ ਗੋਲੇਵਾਲਾ ਤੋਂ ਚੁੱਘੇਵਾਲਾ ਡਿਫੈਂਸ ਰੋਡ ਰਾਹੀਂ ਮੁਕਤਸਰ–ਫਿਰੋਜ਼ਪੁਰ ਰੋਡ (PB-0320) ਤੱਕ 11.96 ਕਿ.ਮੀ. ਲੰਬੀ ਸੜਕ (ਲਾਗਤ 992.83 ਲੱਖ ਰੁਪਏ) ਦੇ ਨੀਂਹ ਪੱਥਰ ਰੱਖੇ।ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਪੂਰੇ ਹੋਣ ਨਾਲ ਇਲਾਕੇ ਵਿੱਚ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ, ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਸਫ਼ਰ ਮਿਲੇਗਾ ਅਤੇ ਪਿੰਡਾਂ ਦੇ ਬਹੁਪੱਖੀ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਫ਼ਰੀਦਕੋਟ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ।ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਗੁਰਸ਼ਰਨ ਸਿੰਘ ਬਰਾੜ ਜਿਲ੍ਹਾ ਪ੍ਰੀਸ਼ਦ ਮੈਂਬਰ, ਸ. ਅਮਰਜੀਤ ਸਿੰਘ, ਜਗਜੀਤ ਸਿੰਘ ਪੱਖੀ ਕਲਾਂ, ਜੱਸਾ ਸਰਪੰਚ ਹਰਦਿਆਲੇਆਣਾ, ਬਾਬਾ ਗੁਰਮੀਤ ਸਿੰਘ ਹਰਦਿਆਲੇਆਣਾ, ਗੁਰਜੰਟ ਸਿੰਘ, ਸਰਪੰਚ ਹੱਸਣਭੱਟੀ, ਕੇਵਲ ਸਿੰਘ, ਹਰਟੇਕ ਸਿੰਘ ਬਲਾਕ ਸੰਮਤੀ ਮੈਂਬਰ, ਮੀਤ ਗੋਲੇਵਾਲਾ, ਗੋਪੀ ਗੋਲੇਵਾਲਾ, ਹਰਦੀਪ ਸਿੰਘ ਸਰਪੰਚ ਗੋਲੇਵਾਲਾ, ਗੁਰਪਿੰਦਰ ਸਿੰਘ ਗਿੱਲ, ਰਿੰਪਾ ਗੋਲੇਵਾਲਾ, ਅਵਤਾਰ ਗੋਲੇਵਾਲਾ, ਗੁਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
1 Comments Text
  • Melissa4307 says:
    Your comment is awaiting moderation. This is a preview; your comment will be visible after it has been approved.
    Join our affiliate program today and start earning up to 30% commission—sign up now!
  • Leave a Reply

    Your email address will not be published. Required fields are marked *

    Scroll to Top