• Home
  • Uncategorized
  • ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵੱਲੋਂ ਆਰਮੀ ਅਗਨੀਵੀਰ ਭਰਤੀ ਰੈਲੀ ਏ.ਆਰ.ਓ. ਫਿਰੋਜ਼ਪੁਰ ਅਤੇ ਲੁਧਿਆਣਾ ਦੇ ਲਿਖਤੀ ਪੇਪਰ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵੱਲੋਂ ਆਰਮੀ ਅਗਨੀਵੀਰ ਭਰਤੀ ਰੈਲੀ ਏ.ਆਰ.ਓ. ਫਿਰੋਜ਼ਪੁਰ ਅਤੇ ਲੁਧਿਆਣਾ ਦੇ ਲਿਖਤੀ ਪੇਪਰ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ


ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵੱਲੋਂ ਆਰਮੀ ਅਗਨੀਵੀਰ ਭਰਤੀ ਰੈਲੀ ਏ.ਆਰ.ਓ. ਫਿਰੋਜ਼ਪੁਰ ਅਤੇ ਲੁਧਿਆਣਾ ਦੇ ਲਿਖਤੀ ਪੇਪਰ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ

ਫਰੀਦਕੋਟ, 13 ਫ਼ਰਵਰੀ:

ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੇ ਸੀ-ਪਾਈਟ ਕੈਂਪ, ਪਿੰਡ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ–ਤਲਵੰਡੀ ਭਾਈ ਰੋਡ) ਵੱਲੋਂ ਫਰੀਦਕੋਟ, ਫਿਰੋਜ਼ਪੁਰ,  ਸ੍ਰੀ ਮੁਕਤਸਰ ਸਾਹਿਬ, ਫਾਜਿਲਕਾ ਅਤੇ ਮੋਗਾ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਆਰਮੀ ਅਗਨੀਵੀਰ ਭਰਤੀ ਰੈਲੀ ਏ.ਆਰ.ਓ. ਫਿਰੋਜ਼ਪੁਰ ਅਤੇ ਲੁਧਿਆਣਾ ਦੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੇ ਦੱਸਿਆ ਕਿ ਆਰਮੀ ਅਗਨੀਵੀਰ ਭਰਤੀ ਲਈ ਆਨਲਾਈਨ ਅਰਜ਼ੀਆਂ 13 ਫਰਵਰੀ 2026 ਤੋਂ 01 ਅਪ੍ਰੈਲ 2026 ਤੱਕ ਭਰੀਆਂ ਜਾ ਸਕਦੀਆਂ ਹਨ। ਭਰਤੀ ਦੇ ਇੱਛੁਕ ਯੁਵਕ www.joinindianarmy.nic.in ਵੈੱਬਸਾਈਟ ’ਤੇ ਨਿਰਧਾਰਿਤ ਮਿਤੀ ਤੱਕ ਆਪਣੀ ਅਰਜ਼ੀ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਅਪੀਲ ਕੀਤੀ ਕਿ ਆਨਲਾਈਨ ਅਰਜ਼ੀ ਦੇਣ ਤੋਂ ਬਾਅਦ ਉਕਤ ਜ਼ਿਲ੍ਹਿਆਂ ਦੇ ਨੌਜਵਾਨ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਪਹੁੰਚ ਕੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਕਰਨ। ਲਿਖਤੀ ਪੇਪਰ ਦੀ ਤਿਆਰੀ ਡਿਜੀਟਲ ਸਮਾਰਟ ਕਲਾਸਰੂਮਾਂ ਵਿੱਚ ਤਜਰਬੇਕਾਰ ਇੰਸਟਰੱਕਟਰਾਂ ਵੱਲੋਂ ਕਰਵਾਈ ਜਾਵੇਗੀ। ਸਿਖਲਾਈ ਲੈਣ ਦੇ ਚਾਹਵਾਨ ਯੁਵਕ 16 ਫਰਵਰੀ 2026 ਤੋਂ ਹਰ ਰੋਜ਼ ਸਵੇਰੇ 09:00 ਵਜੇ ਕੈਂਪ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਦਸਵੀ ਕਲਾਸ ਦੇ ਸਰਟੀਫਿਕੇਟ ਦੀ ਫੋਟੋਕਾਪੀ, ਆਨਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋਕਾਪੀ, ਆਧਾਰ ਕਾਰਡ ਦੀ ਫੋਟੋਕਾਪੀ, ਜਾਤੀ ਅਤੇ ਰਿਹਾਇਸ਼ ਸਰਟੀਫਿਕੇਟ ਦੀ ਫੋਟੋਕਾਪੀ, ਦੋ ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਦਸਤਾਵੇਜ਼ਾਂ ਸਮੇਤ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫਤ ਰਹਿਣ-ਸਹਿਣ ਅਤੇ ਖਾਣ-ਪੀਣ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ: 73476-66557 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
2 Comments Text
  • Russell4413 says:
    Your comment is awaiting moderation. This is a preview; your comment will be visible after it has been approved.
    Start earning every time someone clicks—join now!
  • Alejandro2024 says:
    Your comment is awaiting moderation. This is a preview; your comment will be visible after it has been approved.
    Share our offers and watch your wallet grow—become an affiliate!
  • Leave a Reply

    Your email address will not be published. Required fields are marked *

    Scroll to Top