• Home
  • Uncategorized
  • ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 23 ਫਰਵਰੀ ;- ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਰਜਿਸਟਰਡ ਲਾਭਪਾਤਰੀਆਂ ਲਈ ਸਹੂਲਤਾਂ ਦੇ ਵਿਸਥਾਰ ਦੇ ਉਦੇਸ਼ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ‘ਮੇਰੀ ਰਸੋਈ’ ਯੋਜਨਾ ਸ਼ੁਰੂ ਕਰਨ ਦੇ ਐਲਾਨ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕ ਭਲਾਈ ਲਈ ਇਹ ਵੱਡਾ ਕਦਮ ਚੁੱਕਣ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਭਪਾਤਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਉਸਾਰੂ ਪਹਿਲ ਕੀਤੀ ਹੈ।ਜ਼ਿਕਰਯੋਗ ਹੈ ਕਿ ਸੂਬੇ ਵਿੱਚ ਐਨ.ਐਫ.ਐਸ.ਏ. ਅਧੀਨ 40 ਲੱਖ ਲਾਭਪਾਤਰੀ ਹਨ ਅਤੇ ਹੁਣ ਤੱਕ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਕਣਕ ਹੀ ਦਿੱਤੀ ਜਾਂਦੀ ਰਹੀ ਹੈ, ਪਰ ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਗਈ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਇਸ ਯੋਜਨਾ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਹਰ ਤਿੰਨ ਮਹੀਨਿਆਂ ਬਾਅਦ ਲਾਭਪਾਤਰੀਆਂ ਨੂੰ ਵਿਸ਼ੇਸ਼ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਇਸ ਰਾਸ਼ਨ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਯੁਕਤ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੋਵੇਗਾ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top