• Home
  • Uncategorized
  • ਵੱਡੀ ਖ਼ਬਰ: ਭਾਰਤ ‘ਚ ਏਅਰ ਐਬੂਲੈਂਸ ਕਰੈਸ਼, 7 ਲੋਕਾਂ ਦੀ ਮੌਤ

ਵੱਡੀ ਖ਼ਬਰ: ਭਾਰਤ ‘ਚ ਏਅਰ ਐਬੂਲੈਂਸ ਕਰੈਸ਼, 7 ਲੋਕਾਂ ਦੀ ਮੌਤ

ਜਿੱਥੇ ਇੱਕ ਪਾਸੇ ਦੇਸ਼ ਦੇ ਅੰਦਰ ਟਰੈਫਿਕ ਤੋਂ ਨਿਜਾਤ ਦਵਾਉਣ ਦੇ ਵਾਸਤੇ ਏਅਰ ਟੈਕਸੀ ਚਲਾਉਣ ਦੀਆਂ ਚਰਚਾਵਾਂ ਤੇਜ਼ ਨੇ, ਉਥੇ ਦੂਜੇ ਪਾਸੇ ਝਾਰਖੰਡ ਤੋਂ ਇੱਕ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ, ਝਾਰਖੰਡ ਦੇ ਰਾਂਚੀ ਤੋਂ ਸੱਤ ਲੋਕਾਂ ਨੂੰ ਦਿੱਲੀ ਲੈ ਕੇ ਜਾ ਰਹੀ ਇੱਕ ਏਅਰ ਐਂਬੂਲੈਂਸ ਚਤਰਾ ਜ਼ਿਲ੍ਹੇ ਦੇ ਸਿਮਰੀਆ ਨੇੜੇ ਜੰਗਲੀ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਸਵਾਰ ਸਾਰੇ ਸੱਤ ਲੋਕਾਂ ਦੀ ਮੌਤ ਹੋ ਗਈ।ਇਹ ਜਾਣਕਾਰੀ ਚਤਰਾ ਦੇ ਡਿਪਟੀ ਕਮਿਸ਼ਨਰ ਕੀਰਤੀਸ਼੍ਰੀ ਜੀ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ, “ਏਅਰ ਐਂਬੂਲੈਂਸ ਵਿੱਚ ਸਵਾਰ ਸਾਰੇ ਸੱਤ ਲੋਕਾਂ ਦੀ ਹਾਦਸੇ ਵਿੱਚ ਮੌਤ ਹੋ ਗਈ। ਇਹ ਏਅਰ ਐਂਬੂਲੈਂਸ ਰਾਂਚੀ ਤੋਂ ਦਿੱਲੀ ਜਾ ਰਹੀ ਸੀ।”ਐਸਡੀਪੀਓ ਸ਼ੁਭਮ ਖੰਡੇਲਵਾਲ ਨੇ ਕਿਹਾ ਕਿ ਸਾਰੇ ਸੱਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਉਨ੍ਹਾਂ ਦੀ ਪਛਾਣ ਕੈਪਟਨ ਵਿਵੇਕ ਵਿਕਾਸ ਭਗਤ, ਕੈਪਟਨ ਸਵਰਾਜਦੀਪ ਸਿੰਘ, ਸੰਜੇ ਕੁਮਾਰ, ਡਾ. ਵਿਕਾਸ ਕੁਮਾਰ ਗੁਪਤਾ, ਸਚਿਨ ਕੁਮਾਰ ਮਿਸ਼ਰਾ, ਅਰਚਨਾ ਦੇਵੀ ਅਤੇ ਧੂਰੂ ਕੁਮਾਰ ਵਜੋਂ ਹੋਈ ਹੈ।ਇਸ ਤੋਂ ਪਹਿਲਾਂ, ਇਸ ਹਾਦਸੇ ਬਾਰੇ ਇੱਕ ਅਧਿਕਾਰੀ ਨੇ ਕਿਹਾ ਸੀ ਕਿ ਇਹ ਹਾਦਸਾ ਸ਼ਾਮ 7:10 ਵਜੇ ਰਾਂਚੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਹੋਇਆ। ਹਵਾਈ ਅੱਡੇ ਦੇ ਡਾਇਰੈਕਟਰ ਕੁਮਾਰ ਨੇ ਕਿਹਾ ਸੀ, “ਰਾਂਚੀ ਤੋਂ ਸੱਤ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਏਅਰ ਐਂਬੂਲੈਂਸ ਚਤਰਾ ਜ਼ਿਲ੍ਹੇ ਦੇ ਸਿਮਰੀਆ ਨੇੜੇ ਹਾਦਸਾਗ੍ਰਸਤ ਹੋ ਗਈ। ਉਨ੍ਹਾਂ ਕਿਹਾ ਸੀ ਕਿ ਸੂਬੇ ਦੇ ਪ੍ਰਸ਼ਾਸਨ ਤੋਂ ਹਾਦਸੇ ਦੀ ਜਾਣਕਾਰੀ ਪ੍ਰਾਪਤ ਹੋਈ ਹੈ।”

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
2 Comments Text
  • Lila3162 says:
    Your comment is awaiting moderation. This is a preview; your comment will be visible after it has been approved.
    Partner with us and enjoy recurring commission payouts!
  • Leona1415 says:
    Your comment is awaiting moderation. This is a preview; your comment will be visible after it has been approved.
    Partner with us for generous payouts—sign up today!
  • Leave a Reply

    Your email address will not be published. Required fields are marked *

    Scroll to Top