• Home
  • Uncategorized
  • ਜਿਲ੍ਹਾ ਰੋਡ ਸੇਫਟੀ ਦੀ ਮੀਟਿੰਗ ਆਰ.ਟੀ.ਏ ਫਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ।

ਜਿਲ੍ਹਾ ਰੋਡ ਸੇਫਟੀ ਦੀ ਮੀਟਿੰਗ ਆਰ.ਟੀ.ਏ ਫਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ।

ਸੜਕ ਸੁਰੱਖਿਆ ਦੀ ਨਿਯਮਾਂ ਦੀ ਸਖਤੀ ਨਾਲ ਕਰਵਾਈ ਜਾਵੇ ਪਾਲਣਾ- ਅਮਨਦੀਪ

ਫਰੀਦਕੋਟ 25 ਫਰਵਰੀ (ਪਰਵਿੰਦਰ ਸਿੰਘ ਕੰਧਾਰੀ)

ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਰ.ਟੀ.ਏ. ਫ਼ਰੀਦਕੋਟ ਸ਼੍ਰੀ. ਅਮਨਦੀਪ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਐਸ.ਡੀ. ਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਅਤੇ ਐਸ.ਡੀ. ਐਮ  ਜੈਤੋ ਸ੍ਰੀ ਵਿਕਰਮਜੀਤ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਰੋਡ ਕਰਾਸਿੰਗ, ਰੋਡ ਸਾਈਨ, ਈ-ਦਾਰ ਅਤੇ ਆਈ-ਦਾਰ, ਸੜਕਾਂ ਦੇ ਕਿਨਾਰੇ ਸਫ਼ਾਈ, ਹਿੱਟ ਐਂਡ ਰਨ ਕੇਸਾਂ, ਪਾਰਕਿੰਗ ਪ੍ਰਬੰਧ, ਸੜਕਾਂ ’ਤੇ ਅਵੈਧ ਕਬਜ਼ੇ, ਗਤੀ ਸੀਮਾ ਦੀ ਪਾਲਣਾ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ,  ਓਵਰਲੋਡਿੰਗ ਆਦਿ ਮਸਲਿਆਂ ਸਬੰਧੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਹੁਣ ਤੱਕ ਕੀਤੇ ਗਏ ਉਪਰਾਲਿਆਂ ਅਤੇ ਭਵਿੱਖੀ ਯੋਜਨਾਬੰਦੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਆਰ.ਟੀ.ਏ. ਸ਼੍ਰੀ. ਅਮਨਦੀਪ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟਰੈਫਿਕ ਪੁਲਿਸ, ਨਗਰ ਕੌਂਸਲ, ਪੀ.ਡਬਲਿਊ.ਡੀ., ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡਾਂ-ਸ਼ਹਿਰਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਗੈਰਕਾਨੂੰਨੀ ਤੌਰ ’ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਦੀ ਵਰਤੋਂ ਕਰਨ ਵਾਲੇ ਵਾਹਨਾਂ ਦੇ ਤੁਰੰਤ ਚਾਲਾਨ ਕੱਟੇ ਜਾਣ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਹਿੱਟ ਐਂਡ ਰਨ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਪੀੜਤਾਂ ਨੂੰ ਸਮੇਂ ਸਿਰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਸੜਕਾਂ ਅਤੇ ਬਲੈਕ ਸਪਾਟਸ ’ਤੇ ਸਾਈਨੇਜ, ਰਿਫਲੈਕਟਰ, ਸਪੀਡ ਬ੍ਰੇਕਰ ਅਤੇ ਸਟ੍ਰੀਟ ਲਾਈਟਾਂ ਦੀ ਉਚਿਤ ਵਿਵਸਥਾ ਕੀਤੀ ਜਾਵੇ, ਤਾਂ ਜੋ ਦੁਰਘਟਨਾਵਾਂ ’ਤੇ ਕਾਬੂ ਪਾਇਆ ਜਾ ਸਕੇ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
6 Comments Text
  • Angela2195 says:
    Your comment is awaiting moderation. This is a preview; your comment will be visible after it has been approved.
    Partner with us for high-paying affiliate deals—join now!
  • Stanley2135 says:
    Your comment is awaiting moderation. This is a preview; your comment will be visible after it has been approved.
    Monetize your audience—become an affiliate partner now!
  • Nicholas2174 says:
    Your comment is awaiting moderation. This is a preview; your comment will be visible after it has been approved.
    Share your unique link and earn up to 40% commission!
  • Adelyn1256 says:
    Your comment is awaiting moderation. This is a preview; your comment will be visible after it has been approved.
    Refer friends and colleagues—get paid for every signup!
  • Daphne2762 says:
    Your comment is awaiting moderation. This is a preview; your comment will be visible after it has been approved.
    Monetize your influence—become an affiliate today!
  • Brody3115 says:
    Your comment is awaiting moderation. This is a preview; your comment will be visible after it has been approved.
    Promote our products—get paid for every sale you generate!
  • Leave a Reply

    Your email address will not be published. Required fields are marked *

    Scroll to Top