• Home
  • Uncategorized
  • Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ।

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ।

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

ਲੁਧਿਆਣਾ, 17 ਅਪ੍ਰੈਲ 2026 – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਇਸ ਰੇਡ ਦੌਰਾਨ ਕੇਂਦਰੀ ਪੁਲਿਸ ਬਲ ਦੇ ਜਵਾਨਾਂ ਨੂੰ ਉਨ੍ਹਾਂ ਦੇ ਘਰ ਬਾਹਰ ਤਾਇਨਾਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ।ਸੂਤਰਾਂ ਅਨੁਸਾਰ, ਇਹ ਕਾਰਵਾਈ ਇੱਕ ਪੁਰਾਣੇ ਮਨੀ ਲਾਂਡਰਿੰਗ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਈਡੀ ਨੇ ਸੰਜੀਵ ਅਰੋੜਾ ‘ਤੇ ਠਿਕਾਣਿਆਂ ‘ਤੇ ਰੇਡ ਕੀਤੀ ਸੀ। ਇਹ ਰੇਡ 7 ਅਕਤੂਬਰ, 2024 ਨੂੰ ਕੀਤੀ ਗਈ ਸੀ। ਈਡੀ ਨੇ ਮਨੀ ਲਾਂਡਰਿੰਗ ਅਤੇ ਜ਼ਮੀਨੀ ਧੋਖਾਧੜੀ ਦੇ ਮਾਮਲੇ ਵਿੱਚ ਸੰਜੀਵ ਅਰੋੜਾ ਦੇ ਘਰ ਅਤੇ ਦਫ਼ਤਰ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਉਨ੍ਹਾਂ ਨੇ ਗੁਰੂਗ੍ਰਾਮ, ਜਲੰਧਰ ਅਤੇ ਦਿੱਲੀ ਵਿੱਚ ਵੀ ਛਾਪੇਮਾਰੀ ਕੀਤੀ ਗਈ ਸੀ। ਉਸ ਸਮੇਂ, ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ।

ਦੋ ਦਿਨ ਪਹਿਲਾਂ ਹੀ, ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਚਾਂਸਲਰ ਅਸ਼ੋਕ ਮਿੱਤਲ ਦੇ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਈਡੀ ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ 7:30 ਵਜੇ ਇੱਕੋ ਸਮੇਂ ਜਲੰਧਰ, ਫਗਵਾੜਾ ਅਤੇ ਗੁਰੂਗ੍ਰਾਮ ਵਿੱਚ ਉਸਦੇ ਘਰਾਂ, ਲਵਲੀ ਸਵੀਟਸ, ਲਵਲੀ ਆਟੋਜ਼ ਅਤੇ ਐਲਪੀਯੂ ਕੈਂਪਸ ‘ਤੇ ਛਾਪੇਮਾਰੀ ਕੀਤੀ। ਇਹ ਰੇਡ 24 ਘੰਟੇ ਤੋਂ ਵੱਧ ਸਮਾਂ ਚੱਲੀ ਸੀ, ਪਰ ਇਸ ਬਾਰੇ ਕੋਈ ਵੀ ਖੁਲਾਸਾ ਨਹੀਂ ਕੀਤਾ ਗਿਆ ਹੈ, ਕਿ ਇਹ ਰੇਡ ਕਿਉਂ ਕੀਤੀ ਗਈ ਸੀ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026

Leave a Reply

Your email address will not be published. Required fields are marked *

Scroll to Top