• Home
  • Uncategorized
  • ਚੰਡੀਗੜ੍ਹ! ਸਕੂਲ ਅਧਿਆਪਕਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਿਕ ਫ਼ੈਸਲਾ

ਚੰਡੀਗੜ੍ਹ! ਸਕੂਲ ਅਧਿਆਪਕਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਿਕ ਫ਼ੈਸਲਾ

ਚੰਡੀਗੜ੍ਹ! ਸਕੂਲ ਅਧਿਆਪਕਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਿਕ ਫ਼ੈਸਲਾ।

ਚੰਡੀਗੜ੍ਹ, 22 ਅਪ੍ਰੈਲ 2026- ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਤਾਇਨਾਤ 2015 ਬੈਚ ਦੇ ਅਧਿਆਪਕਾਂ ਲਈ ਅੱਜ ਦਾ ਦਿਨ ਇਤਿਹਾਸਕ ਸਾਬਤ ਹੋਇਆ ਹੈ।ਲਗਭਗ 11 ਸਾਲਾਂ ਦੀ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ, ਸੁਪਰੀਮ ਕੋਰਟ ਨੇ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਸੁਣਾਉਂਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਕੀ ਸੀ 11 ਸਾਲ ਪੁਰਾਣਾ ਵਿਵਾਦ?ਇਹ ਮਾਮਲਾ ਉਸ ਸਮੇਂ ਸ਼ੁਰੂ ਹੋਇਆ ਸੀ ਜਦੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 1150 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ 950 ਅਧਿਆਪਕਾਂ ਦੀ ਚੋਣ ਹੋਈਪਰ ਪ੍ਰੀਖਿਆ ਵਿੱਚ ਕਥਿਤ ਗੜਬੜੀ ਦੇ ਇਲਜ਼ਾਮਾਂ ਕਾਰਨ ਇਹ ਭਰਤੀ ਕਾਨੂੰਨੀ ਪੇਚਾਂ ਵਿੱਚ ਫਸ ਗਈ। ਮਾਮਲਾ ਅਦਾਲਤ ਵਿੱਚ ਜਾਣ ਕਾਰਨ ਅਧਿਆਪਕਾਂ ਦੇ ਰੈਗੂਲਰ ਹੋਣ ਅਤੇ ਵਿੱਤੀ ਹੱਕਾਂ ‘ਤੇ ਰੋਕ ਲੱਗ ਗਈ ਸੀ, ਜਿਸ ਵਿਰੁੱਧ ਅਧਿਆਪਕ ਲਗਾਤਾਰ ਸੰਘਰਸ਼ ਕਰ ਰਹੇ ਸਨ।ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਪੀੜਤ ਅਧਿਆਪਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਅਧਿਆਪਕ ਜਥੇਬੰਦੀਆਂ ਨੇ ਇਸ ਨੂੰ ਸੱਚ ਦੀ ਜਿੱਤ ਦੱਸਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਦੇਰੀ ਨਾਲ ਹੀ ਸਹੀ, ਪਰ ਇਨਸਾਫ਼ ਜ਼ਰੂਰ ਮਿਲਦਾ ਹੈ।ਹੁਣ ਅਧਿਆਪਕਾਂ ਨੂੰ ਉਮੀਦ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਦੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰੇਗਾ।ਇਸ ਫੈਸਲੇ ਨਾਲ ਨਾ ਸਿਰਫ਼ ਅਧਿਆਪਕਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ, ਸਗੋਂ ਉਨ੍ਹਾਂ ਦੇ ਸੇਵਾ ਰਿਕਾਰਡ ਵਿੱਚ ਵੀ ਪਿਛਲੀ ਮਿਤੀ ਤੋਂ ਸਾਰੇ ਲਾਭ ਜੁੜ ਜਾਣਗੇ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
1 Comments Text
  • Allison2466 says:
    Your comment is awaiting moderation. This is a preview; your comment will be visible after it has been approved.
    https://shorturl.fm/9bZtZ
  • Leave a Reply

    Your email address will not be published. Required fields are marked *

    Scroll to Top