• Home
  • Uncategorized
  • ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ-ਪੁਨੀਤ ਸ਼ਰਮਾ

ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ-ਪੁਨੀਤ ਸ਼ਰਮਾ

ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧ-ਪੁਨੀਤ ਸ਼ਰਮਾ

ਫਰੀਦਕੋਟ, 22 ਅਪ੍ਰੈਲ 2026 ਆਉਣ ਵਾਲੇ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪੁਖਤਾ ਪ੍ਰਬੰਧਾਂ ਲਈ ਐਸ.ਡੀ.ਐਮ ਫਰੀਦਕੋਟ ਸ੍ਰੀ ਪੁਨੀਤ ਸ਼ਰਮਾ ਨੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤੀ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਮੁਸ਼ਤੈਦੀ ਰੱਖਣ ਅਤੇ ਜਿਨਾਂ ਇਲਾਕਿਆਂ ਵਿਚ ਹੜਾਂ ਦੀ ਸਥਿਤੀ ਬਣ ਸਕਦੀ ਹੈ ਉਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਚੱਲ ਰਹੀ ਡਰੇਨਾਂ ਦੀ ਸਫ਼ਾਈ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ 3 ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ। ਇੱਕ ਫਲੱਡ ਕੰਟਰੋਲ ਰੂਮ ਤਹਿਸੀਲ ਦਫਤਰ ਕੋਟਕਪੂਰਾ ਅਤੇ ਇੱਕ ਫਲੱਡ ਕੰਟਰੋਲ ਰੂਮ ਤਹਿਸੀਲ ਦਫਤਰ ਜੈਤੋ ਵਿਖੇ ਇਕ ਫਰੀਦਕੋਟ ਵਿਖੇ ਸਥਾਪਿਤ ਕੀਤਾ ਜਾਵੇਗਾ ਅਤੇ ਇਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਰਹਿਣਗੇ। ਇਸ ਮੌਕੇ ਐਸ.ਡੀ.ਐਮ ਜੈਤੋ ਬਿਰਕਰਮਜੀਤ, ਡੀ.ਆਰ.ਓ ਫਰੀਦਕੋਟ ਮੈਡਮ ਲਵਪ੍ਰੀਤ ਕੌਰ, ਡੀ.ਆਰ.ਏ ਕੁਲਦੀਪ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਤਹਿਸੀਲਦਾਰ ਜੈਤੋ ਰਣਜੀਤ ਸਿੰਘ ਜੈਤੋ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
2 Comments Text
  • Josie210 says:
    Your comment is awaiting moderation. This is a preview; your comment will be visible after it has been approved.
    https://shorturl.fm/b1MMG
  • Kirk4283 says:
    Your comment is awaiting moderation. This is a preview; your comment will be visible after it has been approved.
    https://shorturl.fm/adiG3
  • Leave a Reply

    Your email address will not be published. Required fields are marked *

    Scroll to Top