• Home
  • Uncategorized
  • ਫਰੀਦਕੋਟ ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀਗੈਰ ਰਜਿਸਟਰਡ ਐਂਬੂਲੈਂਸਾਂ ਚੱਲਣ ਤੇ ਹੋਵੇਗੀ ਪਾਬੰਦੀਆਦੇਸ਼ 6 ਜੂਨ 2026 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ

ਫਰੀਦਕੋਟ ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀਗੈਰ ਰਜਿਸਟਰਡ ਐਂਬੂਲੈਂਸਾਂ ਚੱਲਣ ਤੇ ਹੋਵੇਗੀ ਪਾਬੰਦੀਆਦੇਸ਼ 6 ਜੂਨ 2026 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ

ਫਰੀਦਕੋਟ ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀਗੈਰ ਰਜਿਸਟਰਡ ਐਂਬੂਲੈਂਸਾਂ ਚੱਲਣ ਤੇ ਹੋਵੇਗੀ ਪਾਬੰਦੀਆਦੇਸ਼ 6 ਜੂਨ 2026 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ

ਫਰੀਦਕੋਟ 22 ਅਪ੍ਰੈਲ 2026-ਜਿਲਾ ਮੈਜਿਸਟ੍ਰੇਟ ਫਰੀਦਕੋਟ, ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 6 ਜੂਨ 2026 ਤੱਕ ਲਾਗੂ ਰਹਿਣਗੇ।ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ । ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ । ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ /ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਲਗਾਈ ਗਈ । ਇਹ ਪਾਬੰਦੀ 6 ਜੂਨ 2026 ਤੱਕ ਲਾਗੂ ਰਹੇਗੀਚਾਇਨਾ ਡੋਰ ਵੇਚਣ ਤੇ ਪਾਬੰਦੀਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਨੇ ਦੱਸਿਆ ਕਿ ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿਚ ਕੀਤੀ ਜਾਂਦੀ ਹੈ । ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ । ਇਸ ਸਭ ਦੇ ਮੱਦੇਨਜ਼ਰ ਜਿਲਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ । ਇਹ ਪਾਬੰਦੀ 6 ਜੂਨ 2026 ਤੱਕ ਜਾਰੀ ਰਹੇਗੀ।ਹੁੱਕਾ ਬਾਰ ਪੀਣ ਤੇ ਪਾਬੰਦੀਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਇਕ ਹੋਰ ਹੁਕਮ ਰਾਹੀਂ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਹੁੱਕਾ ਬਾਰਾਂ ਤੇ ਪਾਬੰਦੀ ਲਗਾਈ ਹੈ । ਜਿਲੇ ਅੰਦਰ ਕਿਸੇ ਵੀ ਦੁਕਾਨ,ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿੱਚ ਹੁੱਕਾ ਪੀਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 6 ਜੂਨ 2026 ਤੱਕ ਜਾਰੀ ਰਹੇਗੀ।ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦੋ-ਫਰੌਖਤ, ਹੋਰਡਿੰਗ ਲਗਾਉਣ ਤੇ ਪਾਬੰਦੀਜਿਲਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਨੇ ਜ਼ਿਲਾ ਫਰੀਦਕੋਟ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਅੰਦਰ ਪੈਂਦੀਆਂ ਮਿਊਂਸਪਲ ਕਮੇਟੀਆਂ ਦੀ ਹਦੂਦ ਅੰਦਰ ਸਰਕਾਰੀ ਰਸਤਿਆਂ, ਚੌਂਕਾਂ ‘ਚ ਹੋਰਡਿੰਗ ਲਗਾਉਣ(ਸਰਕਾਰ ਦੇ ਕੰਮਾਂ ਨੂੰ ਦਰਸਾਉਂਦੇ ਹੋਰਡਿੰਗ ਬੋਰਡਾਂ ਨੂੰ ਛੱਡ ਕੇ) ਤੇ ਪੂਰਨ ਤੌਰ ਤੇ ਪਾਬੰਦੀ ਰਹੇਗੀ। ਇਹ ਆਦੇਸ਼ 6 ਜੂਨ 2026 ਤੱਕ ਲਾਗੂ ਰਹਿਣਗੇ।ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਿਲਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਜਿਲਾ ਫਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ ਤੇ ਚਲ ਰਹੀਆਂ ਹਨ ਅਤੇ ਇਹ ਬਤੌਰ ਐੰਬੂਲੈਂਸ ਰਜਿਸਟਡ ਵੀ ਨਹੀਂ ਹਨ । ਇਨਾਂ ਵਿੱਚ ਕਈ ਐਂਬੂਲੈਂਸਾਂ ਵਿੱਚ ਮਰੀਜ਼ਾਂ ਲਈ ਮੁਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ ਕੇਵਲ ਉਨ੍ਹਾਂ ਵੱਲੋਂ ਫੱਟੇ ਲਗਾ ਕੇ ਮਰੀਜ ਦੇ ਲੇਟਣ ਦਾ ਪ੍ਰਬੰਧ ਕੀਤਾ ਹੁੰਦਾ ਹੈ। ਅਜਿਹੀਆਂ ਐਂਬੂਲੈਂਸਾਂ ਮਰੀਜ ਦੀ ਜਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵੱਲੋਂ ਗਰੀਬ ਮਰੀਜ਼ ਤੋਂ ਆਪਣੀ ਮਨ ਮਰਜੀ ਦਾ ਰੇਟ ਵਸੂਲ ਕਰਕੇ ਉਹਨਾਂ ਦਾ ਵਿੱਤੀ ਸ਼ੋਸ਼ਣ ਵੀ ਕੀਤਾ ਜਾਂਦਾ ਹੈ ਅਤੇ ਜੋ ਐਂਬੂਲੈਂਸਾਂ ਰਜਿਸਟਡ ਹਨ ਉਹਨਾਂ ਵਿੱਚ ਵੀ ਰੋਸ ਪਾਇਆ ਜਾਂਦਾ ਹੈ ਅਤੇ ਝਗੜਾ ਹੋਣ ਦੇ ਅਸਾਰ ਵੱਧ ਸਕਦੇ ਹਨ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਸਭ ਦੇ ਮੱਦੇਨਜ਼ਰ ਜਿਲਾ ਮੈਜਿਸਟ੍ਰੇਟ ਨੇ ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 6 ਜੂਨ 2026 ਤੱਕ ਲਾਗੂ ਰਹੇਗੀ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
9 Comments Text
  • Kendra922 says:
    Your comment is awaiting moderation. This is a preview; your comment will be visible after it has been approved.
    https://shorturl.fm/Yut2J
  • Madeline1350 says:
    Your comment is awaiting moderation. This is a preview; your comment will be visible after it has been approved.
    https://shorturl.fm/sNqub
  • Declan2558 says:
    Your comment is awaiting moderation. This is a preview; your comment will be visible after it has been approved.
    https://shorturl.fm/17oze
  • Amy4286 says:
    Your comment is awaiting moderation. This is a preview; your comment will be visible after it has been approved.
    https://shorturl.fm/d5Txl
  • Alison4553 says:
    Your comment is awaiting moderation. This is a preview; your comment will be visible after it has been approved.
    https://shorturl.fm/PwBwP
  • Kristina1520 says:
    Your comment is awaiting moderation. This is a preview; your comment will be visible after it has been approved.
    https://shorturl.fm/XZhCF
  • Chad1981 says:
    Your comment is awaiting moderation. This is a preview; your comment will be visible after it has been approved.
    https://shorturl.fm/Ng5oD
  • Albert1033 says:
    Your comment is awaiting moderation. This is a preview; your comment will be visible after it has been approved.
    https://shorturl.fm/gBJqy
  • Clyde1022 says:
    Your comment is awaiting moderation. This is a preview; your comment will be visible after it has been approved.
    https://shorturl.fm/8vB2p
  • Leave a Reply

    Your email address will not be published. Required fields are marked *

    Scroll to Top