• Home
  • Uncategorized
  • 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਚੰਡੀਗੜ੍ਹ, 28 ਅਪ੍ਰੈਲ ;- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ।ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ।ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਤ ਸਮੇਂ ਅੰਦਰ ਪਦਉੱਨਤ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਧਿਕਾਰੀਆਂ ਨੂੰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ।

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਆ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
3 Comments Text
  • Alanna365 says:
    Your comment is awaiting moderation. This is a preview; your comment will be visible after it has been approved.
    https://shorturl.fm/gt6Wz
  • Zachary1800 says:
    Your comment is awaiting moderation. This is a preview; your comment will be visible after it has been approved.
    https://shorturl.fm/lHksb
  • Caitlin1804 says:
    Your comment is awaiting moderation. This is a preview; your comment will be visible after it has been approved.
    https://shorturl.fm/wbxHR
  • Leave a Reply

    Your email address will not be published. Required fields are marked *

    Scroll to Top