Punjab: MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇੱਕ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
ਅੰਮ੍ਰਿਤਸਰ, 30 ਅਪ੍ਰੈਲ 2026 – ਅਜਨਾਲਾ ਮਾਮਲੇ ਨਾਲ ਸੰਬੰਧਤ MP ਅੰਮ੍ਰਿਤਪਾਲ ਸਿੰਘ ਦੇ ਕੇਸ ਨੂੰ ਲੈ ਕੇ ਇੱਕ ਵੱਡੀ ਅੱਪਡੇਟ ਸਾਹਮਣੇ ਆਈ ਹੈ। MP ਅੰਮ੍ਰਿਤਪਾਲ ਸਿੰਘ ਦੇ ਕੇਸ ਵਿੱਚ ਅਹਿਮ ਤਬਦੀਲੀ ਕੀਤੀ ਗਈ ਹੈ। ਹੁਣ ਇਹ ਕੇਸ ਅਜਨਾਲਾ ਤੋਂ ਤਬਦੀਲ ਕਰਕੇ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਵਿੱਚ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ। ਅਦਾਲਤੀ ਕਾਰਵਾਈ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਕੇਸ ਦੀ ਸੁਣਵਾਈ ਹੁਣ ਅੰਮ੍ਰਿਤਸਰ ਵਿੱਚ ਕੀਤੀ ਜਾਵੇਗੀ।
ਹੁਣ ਇਸ ਮਾਮਲੇ ਦੀ ਅਗਲੀ ਕਾਰਵਾਈ 2 ਮਈ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸ਼ੁਰੂ ਹੋਵੇਗੀ, ਜਿੱਥੇ ਟਰਾਇਲ ਅੱਗੇ ਵਧਾਇਆ ਜਾਵੇਗਾ। ਇਸ ਤਬਦੀਲੀ ਨੂੰ ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਦੇ ਮੱਦੇਨਜ਼ਰ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਇਹ ਮਾਮਲਾ ਫਰਵਰੀ 2023 ਵਿੱਚ ਅਜਨਾਲਾ ਵਿੱਚ ਪੁਲਿਸ ਥਾਣੇ ‘ਤੇ ਹਮਲੇ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਗੰਭੀਰ ਦੋਸ਼ ਲੱਗੇ ਸਨ। ਦੋਸ਼ ਸਨ ਕਿ ਉਨ੍ਹਾਂ ਨੇ ਬੈਰੀਕੇਡ ਤੋੜ ਕੇ ਪੁਲੀਸ ਨਾਲ ਝੜਪ ਕੀਤੀ, ਜਿਸ ਵਿੱਚ ਕਈ ਪੁਲੀਸ ਮੁਲਾਜ਼ਮਾਂ, ਸਮੇਤ ਉਸ ਵੇਲੇ ਦੇ ਐਸਪੀ ਜੁਗਰਾਜ ਸਿੰਘ ਜ਼ਖ਼ਮੀ ਹੋਏ। ਪ੍ਰਦਰਸ਼ਨਕਾਰੀਆਂ ਵੱਲੋਂ ਬੱਸ ਵਿੱਚ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਾਲ ਲਿਜਾਣ ਕਾਰਨ ਪੁਲਿਸ ਨੇ ਸਾਵਧਾਨੀ ਵਰਤੀ ਅਤੇ ਉਸ ਵੇਲੇ ਕੋਈ ਸਖਤ ਕਾਰਵਾਈ ਨਹੀਂ ਕੀਤੀ ਸੀ। ਜਿਸ ਤੋਂ ਬਾਅਦ ਪੁਲੀਸ ਨੇ 24 ਫਰਵਰੀ 2023 ਨੂੰ ਮਾਮਲਾ ਦਰਜ ਕੀਤਾ ਸੀ, ਪਰ ਮੁੱਖ ਦੋਸ਼ੀ ਖ਼ਿਲਾਫ਼ ਤੁਰੰਤ ਕਾਰਵਾਈ ਨਹੀਂ ਹੋਈ। ਬਾਅਦ ਵਿੱਚ ਤਲਾਸ਼ ਮੁਹਿੰਮ ਚਲਾਈ ਗਈ ਅਤੇ ਲਗਪਗ ਦੋ ਮਹੀਨੇ ਬਾਅਦ ਅੰਮ੍ਰਿਤਪਾਲ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ’ਤੇ ਐਨਐਸਏ ਲਾਗੂ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ, ਜਿਸ ਦੀ ਮਿਆਦ 2024 ਅਤੇ 2025 ਵਿੱਚ ਵਧਾਈ ਗਈ ਸੀ।ਇੱਥੇ ਇਹ ਦੱਸ ਦਈਏ ਕਿ ਅੰਮ੍ਰਿਤਪਾਲ ਦੇ 9 ਕਰੀਬੀ ਸਾਥੀਆਂ ਦੀ ਐਨਐਸਏ ਹਿਰਾਸਤ ਪਿਛਲੇ ਸਾਲ ਨਹੀਂ ਵਧਾਈ ਗਈ ਸੀ ਤੇ ਇਨ੍ਹਾਂ ਨੂੰ ਪੰਜਾਬ ਵਾਪਸ ਲਿ






