ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ ਸਰਕਾਰ ਨੇ ਇਕ ਅਹਿਮ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਹਵਾਈ ਜਹਾਜ਼ ਦੇ ਬਾਲਣ (ਈਂਧਨ) ‘ਤੇ ਐਕਸਪੋਰਟ ਡਿਊਟੀ ਘਟਾ ਦਿੱਤੀ ਹੈ। ਸ਼ਨੀਵਾਰ ਨੂੰ ਜਾਰੀ ਇੱਕ ਸਰਕਾਰੀ ਬਿਆਨ ਅਨੁਸਾਰ, ਇਹ ਨਵੀਆਂ ਦਰਾਂ ਅੱਜ 1 ਜੂਨ ਤੋਂ ਲਾਗੂ ਹੋਣਗੀਆਂ।ਹੁਣ ਪੈਟਰੋਲ ਦੇ ਨਿਰਯਾਤ (ਐਕਸਪੋਰਟ) ‘ਤੇ ਡਿਊਟੀ 1.5 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਗਈ ਹੈ।ਡੀਜ਼ਲ ਦੇ ਨਿਰਯਾਤ ‘ਤੇ ਡਿਊਟੀ 13.5 ਰੁਪਏ ਪ੍ਰਤੀ ਲੀਟਰ ਰੱਖੀ ਗਈ ਹੈ। ਹਵਾਈ ਜਹਾਜ਼ ਈਂਧਨ (ATF) ਦੇ ਨਿਰਯਾਤ ‘ਤੇ ਡਿਊਟੀ 9.5 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਗਈ ਹੈ।ਦੱਸ ਦਈਏ ਕਿ ਘਰੇਲੂ ਖਪਤ ਲਈ ਪੈਟਰੋਲ ਅਤੇ ਡੀਜ਼ਲ ‘ਤੇ ਮੌਜੂਦਾ ਐਕਸਾਈਜ਼ ਡਿਊਟੀ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਯਾਨੀ ਦੇਸ਼ ਦੇ ਅੰਦਰ ਬਾਲਣ ਖਰੀਦਣ ਵਾਲਿਆਂ ‘ਤੇ ਕੋਈ ਅਸਰ ਨਹੀਂ ਪਵੇਗਾ। ਤੇਲ ਕੰਪਨੀਆਂ ਨੇ 25 ਮਈ ਨੂੰ ਪੈਟਰੋਲ ₹2.61 ਪ੍ਰਤੀ ਲੀਟਰ ਅਤੇ ਡੀਜ਼ਲ ₹2.71 ਪ੍ਰਤੀ ਲੀਟਰ ਮਹਿੰਗਾ ਕੀਤਾ ਸੀ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ ₹102.12 ਅਤੇ ਡੀਜ਼ਲ ਦੀ ਕੀਮਤ ₹95.20 ਹੋ ਗਈ ਸੀ।
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
Releated Posts
ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ
ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…
Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ
ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…
Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ
ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…
ਮਮਤਾ ਬੈਨਰਜੀ ਨੇ ਭਵਾਨੀਪੁਰ ਦੇ ਸਟ੍ਰਾਂਗ ਰੂਮ ਵਿੱਚ ਚਾਰ ਘੰਟੇ ਬਿਤਾਏ: ਕਿਹਾ – ‘ਅਸੀਂ ਕਿਸੇ ਨੂੰ ਵੀ ਚੋਰੀ ਨਹੀਂ ਕਰਨ ਦੇਵਾਂਗੇ’
ਪੱਛਮੀ ਬੰਗਾਲ, 1 ਮਈ 2026 – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਰਾਤ ਨੂੰ 1…






