ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ– 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਆਵਾਜ਼– ਬਚਾਅ ਕਾਰਜ ਜਾਰੀਗੁਜਰਾਤ, 18 ਜੁਲਾਈ 2026 (ਵਿਸ਼ਵ ਵਾਰਤਾ): ਅਹਿਮਦਾਬਾਦ ਦੀ ਇੱਕ ਪਟਾਕਾ ਫ਼ੈਕਟਰੀ ਵਿੱਚ ਵੱਡਾ ਧਮਾਕਾ ਹੋਇਆ ਹੈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 15 ਲੋਕ ਜ਼ਖ਼ਮੀ ਹੋਏ ਹਨ।ਇਹ ਘਟਨਾ ਵਸਤਰਾਲ ਇਲਾਕੇ ਵਿੱਚ ਰਾਮੋਲ-ਗਤਰਾੜ ਰੋਡ ‘ਤੇ ਵਾਪਰੀ। ਜਾਣਕਾਰੀ ਅਨੁਸਾਰ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਦੀ ਆਵਾਜ਼ ਕਰੀਬ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਮਜ਼ਦੂਰਾਂ ਦੀਆਂ ਲਾਸ਼ਾਂ ਦੇ ਚੀਥੜੇ ਉੱਡ ਗਏ। ਜ਼ਖ਼ਮੀਆਂ ਵਿੱਚੋਂ 4 ਨੂੰ ਐਲ.ਜੀ. ਹਸਪਤਾਲ ਅਤੇ 3 ਨੂੰ ਅਸਰਵਾ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।ਧਮਾਕੇ ਦੀ ਆਵਾਜ਼ ਸੁਣਦਿਆਂ ਹੀ ਆਰ.ਏ.ਐਫ. (RAF) ਦੇ ਜਵਾਨ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ ਅਤੇ ਲੋਕਾਂ ਦਾ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ। ਧਮਾਕਾ ਇੰਨਾ ਤੇਜ਼ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸ ਵੀ ਮੌਕੇ ‘ਤੇ ਪਹੁੰਚ ਗਈਆਂ। ਹਾਦਸੇ ਦੇ ਸਮੇਂ ਫ਼ੈਕਟਰੀ ਵਿੱਚ ਕਰੀਬ 25 ਲੋਕ ਕੰਮ ਕਰ ਰਹੇ ਸਨ।
ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…













