ਬਿਹਾਰ, 3 ਅਗਸਤ – ਬਿਹਾਰ ਦੀ ਬਾਂਕੀਪੁਰ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ। ਬਾਂਕੀਪੁਰ ਵਿੱਚ ਨਿਤਿਨ ਨਬੀਨ ਦੀ ਸੀਟ ‘ਤੇ ਪ੍ਰਸ਼ਾਂਤ ਕਿਸ਼ੋਰ ਜਿੱਤ ਗਏ ਹਨ। ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ 18,953 ਵੋਟਾਂ ਦੇ ਫਰਕ ਨਾਲ ਜਿੱਤੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਕੁੱਲ 63,203 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਉਮੀਦਵਾਰ ਨੀਰਜ ਕੁਮਾਰ ਨੂੰ 44,250 ਵੋਟਾਂ ਮਿਲੀਆਂ ਹਨ।ਬਾਂਕੀਪੁਰ ਸੀਟ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪਰੰਪਰਾਗਤ ਸੀਟ ਹੈ। ਉਹ ਇੱਥੋਂ ਲਗਾਤਾਰ 5 ਵਾਰ ਵਿਧਾਇਕ ਰਹੇ ਹਨ। ਉਨ੍ਹਾਂ ਦੇ ਰਾਜ ਸਭਾ ਜਾਣ ਤੋਂ ਬਾਅਦ ਇਸ ਸੀਟ ‘ਤੇ ਉਪ-ਚੋਣ ਕਰਵਾਈ ਗਈ ਹੈ।ਭਾਜਪਾ ਦੇ ਉਮੀਦਵਾਰ ਨੀਰਜ ਕੁਮਾਰ ਸਿਨਹਾ ਅਤੇ ਰਜਦ (RJD) ਦੀ ਉਮੀਦਵਾਰ ਰੇਖਾ ਕੁਮਾਰੀ ਦੂਜੇ ਅਤੇ ਤੀਜੇ ਨੰਬਰ ‘ਤੇ ਰਹੇ ਹਨ।ਚੋਣ ਨਤੀਜਿਆਂ ਵਿੱਚ ਵੱਡੀ ਜਿੱਤ ‘ਤੇ ਪ੍ਰਸ਼ਾਂਤ ਕਿਸ਼ੋਰ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ‘ਤੇ ਨਿਸ਼ਾਨਾ ਸਾਧਿਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਸੀਐੱਮ ਸਮਰਾਟ ਚੌਧਰੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ. “ਸੀਐੱਮ ਸਮਰਾਟ ਚੌਧਰੀ ਨਾਲ ਮੇਰੀ ਨਿੱਜੀ ਲੜਾਈ ਨਹੀਂ ਹੈ। ਮੁੱਖ ਮੰਤਰੀ ਦਾ ਕਿਰਦਾਰ ਪਬਲਿਕ ਡੋਮੇਨ ਵਿੱਚ ਹੈ। ਕਿਸੇ ਕਾਬਲ ਇਨਸਾਨ ਨੂੰ ਬਿਹਾਰ ਦਾ ਮੁੱਖ ਮੰਤਰੀ ਬਣਾਓ ਤਾਂ ਜੋ ਬਿਹਾਰ ਦਾ ਵਿਕਾਸ ਹੋ ਸਕੇ। ਇਹ ਬਾਂਕੀਪੁਰ ਦੀ ਜਨਤਾ ਦੀ ਜਿੱਤ ਹੈ। ਇਬਿਹਾਰ ਦੀ ਜਨਤਾ ਨੇ ਬੀਜੇਪੀ ਦੀ ਕੇਂਦਰੀ ਲੀਡਰਸ਼ਿਪ ਨੂੰ ਸੁਨੇਹਾ ਦਿੱਤਾ ਹੈ। ਬਿਹਾਰ ਦੀ ਜਨਤਾ ਚਾਹੁੰਦੀ ਹੈ ਕਿ ਕੋਈ ਚੰਗਾ ਵਿਅਕਤੀ ਸੀਐੱਮ ਬਣੇ।
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…













