ਜਲੰਧਰ, 4 ਅਗਸਤ – ਜਲੰਧਰ ਸਿਵਲ ਹਸਪਤਾਲ ਦੇ ਗਾਇਨੀਕੋਲੋਜੀ ਵਾਰਡ ਵਿੱਚ ਮੰਗਲਵਾਰ ਸਵੇਰੇ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਸਵੇਰੇ 6 ਵਜੇ ਦੀ ਕਰੀਬ ਲੱਗੀ ਅਤੇ ਘਟਨਾ ਸਮੇਂ ਲਗਭਗ 20 ਗਰਭਵਤੀ ਔਰਤਾਂ ਨੂੰ ਅੰਦਰ ਦਾਖਲ ਸਨ। ਹਾਲਾਂਕਿ, ਖੁਸ਼ਕਿਸਮਤੀ ਨਾਲ, ਉਸ ਸਮੇਂ ਵਾਰਡ ਵਿੱਚ ਜੂਨੀਅਰ ਡਾਕਟਰ ਮੌਜੂਦ ਸਨ। ਘਟਨਾ ਤੋਂ ਹਸਪਤਾਲ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਗਰਭਵਤੀ ਔਰਤਾਂ ਨੂੰ ਇੱਕ-ਇੱਕ ਕਰਕੇ ਬਾਹਰ ਕੱਢਿਆ ਗਿਆ। ਇਸ ਹਾਦਸੇ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।ਘਟਨਾ ਤੋਂ ਬਾਅਦ ਡਾਕਟਰਾਂ ਅਤੇ ਪੈਰਾਮੈਡਿਕਸ ਦੀ ਇੱਕ ਟੀਮ ਤੁਰੰਤ ਪਹੁੰਚ ਗਈ। ਜਲਦੀ ਹੀ ਫਾਇਰ ਬ੍ਰਿਗੇਡ ਵੀ ਪਹੁੰਚ ਗਈ ਸੀ। ਹਾਲਾਂਕਿ, ਉਦੋਂ ਤੱਕ ਅੱਗ ਇੰਨੀ ਫੈਲ ਚੁੱਕੀ ਸੀ ਕਿ ਸਾਰਾ ਅੰਦਰ ਧੂੰਏਂ ਨਾਲ ਭਰ ਗਿਆ ਸੀ। ਅੱਗ ਬੁਝਾਊ ਅਮਲੇ ਨੇ ਧੂੰਏਂ ਨੂੰ ਹਟਾਉਣ ਲਈ ਸ਼ੀਸ਼ੇ ਤੋੜ ਦਿੱਤੇ ਅਤੇ ਕਾਫੀ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ। ਅੱਗ ਸ਼ਾਰਟ ਸ਼ਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਪਰ ਫਿਲਹਾਲ ਹਸਪਤਾਲ ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੇ ਕਰਨਾ ਦੀ ਜਾਂਚ ਕੀਤੀ ਜਾ ਰਹੀ ਹੈ।
Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…
Your comment is awaiting moderation. This is a preview; your comment will be visible after it has been approved.
https://shorturl.fm/z7h9e
Your comment is awaiting moderation. This is a preview; your comment will be visible after it has been approved.
https://shorturl.fm/suYtT













