• Home
  • Uncategorized
  • ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ।

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ।

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ, 8 ਅਗਸਤ 2026 :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਅਹਿਮ ਮੁਲਾਕਾਤ ਕੀਤੀ ਇਸ ਦੌਰਾਨ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ ਗਈ।ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ‘ਚ ਸੂਬੇ ਦੇ ਬਿਜਲੀ ਖੇਤਰ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਸਾਰਥਕ ਅਤੇ ਹਾਂ-ਪੱਖੀ ਚਰਚਾ ਹੋਈ ਅਤੇ ਝੋਨੇ ਦੀ ਲਵਾਈ ਦੇ ਸਮੇਂ ਕਿਸਾਨਾਂ ਦੀ ਵਧੀ ਹੋਈ ਬਿਜਲੀ ਮੰਗ ਨੂੰ ਪੂਰਾ ਕਰਨ ਲਈ ਵਾਧੂ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਉਣ ਨਾਲ ਜੁੜੇ ਮੁੱਦਿਆਂ ‘ਤੇ ਵਿਸ਼ੇਸ਼ ਤੌਰ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਸੀ ਐਮ ਮਾਨ ਨੇ ਇਕ ਟਵੀਟ ਸਾਂਝਾ ਕਰ ਕਿਹਾ ਕਿ ” ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਇੱਕ ਅਹਿਮ ਮੁਲਾਕਾਤ ਹੋਈ, ਇਸ ਮੀਟਿੰਗ ਦੌਰਾਨ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ ਗਈ, ਪੰਜਾਬ ਦੇ ਹੱਕਾਂ ਦੀ ਡਟ ਕੇ ਪੈਰਵੀ ਕਰਨਾ ਅਤੇ ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣਾ ਹੀ ਸਾਡੀ ਮੁੱਖ ਤਰਜੀਹ ਹੈ।

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਮੁਲਾਕਾਤ ਤੋਂ ਬਾਅਦ ਇਕ ਐਕਸ ਪੋਸਟ ‘ਚ ਕਿਹਾ ਕਿ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਦਿੱਲੀ ਸਥਿਤ ਦਫ਼ਤਰ ਵਿੱਚ ਮੁਲਾਕਾਤ ਹੋਈ।ਇਸ ਮੌਕੇ ਸੂਬੇ ਦੇ ਬਿਜਲੀ ਖੇਤਰ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਸਾਰਥਕ ਅਤੇ ਹਾਂਪੱਖੀ ਚਰਚਾ ਹੋਈ। ਸੂਬੇ ਦੀਆਂ ਵੰਡ ਕੰਪਨੀਆਂ (ਡਿਸਕੌਮਜ਼) ਦੀ ਵਿੱਤੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਝੋਨੇ ਦੀ ਲਵਾਈ ਦੇ ਸਮੇਂ ਕਿਸਾਨਾਂ ਦੀ ਵਧੀ ਹੋਈ ਬਿਜਲੀ ਮੰਗ ਨੂੰ ਪੂਰਾ ਕਰਨ ਲਈ ਵਾਧੂ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਉਣ ਨਾਲ ਜੁੜੇ ਮੁੱਦਿਆਂ ‘ਤੇ ਵਿਸ਼ੇਸ਼ ਤੌਰ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।”

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top