ਨਵੀ ਦਿੱਲੀ, 11 ਅਗਸਤ 2026– ਦਿੱਲੀ ਕੈਪੀਟਲਜ਼ ਦੇ ਵਿਕਟਕੀਪਰ-ਬੱਲੇਬਾਜ਼ ਅਭਿਸ਼ੇਕ ਪੋਰੇਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਿੱਲੀ ਕੈਪੀਟਲਜ਼ ਲਈ ਆਈ.ਪੀ.ਐਲ. ਵਿੱਚ ਖੇਡਣ ਵਾਲੇ ਬੰਗਾਲ ਦੇ ਕ੍ਰਿਕਟਰ ਅਭਿਸ਼ੇਕ ਪੋਰੇਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬੰਧ ਬਣਾਉਣ ਦੇ ਦੋਸ਼ ਨਾਲ ਜੁੜੇ ਮਾਮਲੇ ਵਿੱਚ ਹੋਈ ਹੈ।ਇੱਕ ਮੈਡੀਕਲ ਵਿਦਿਆਰਥਣ ਨੇ ਅਭਿਸ਼ੇਕ ‘ਤੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਦੇ ਨਾਲ-ਨਾਲ ਕੁੱਟਮਾਰ ਅਤੇ ਅਪਰਾਧਿਕ ਧਮਕੀ ਦੇਣ ਦਾ ਦੋਸ਼ ਲਗਾਇਆ ਹੈ। ਪੁਲਿਸ ਮੁਤਾਬਕ, ਕ੍ਰਿਕਟਰ ਨੂੰ ਦਮ ਦਮ ਥਾਣਾ ਖੇਤਰ ਸਥਿਤ ਇਮਾਮੀ ਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ।ਮਹਿਲਾ ਨੇ ਦੋਸ਼ ਲਗਾਇਆ ਕਿ ਅਭਿਸ਼ੇਕ ਪੋਰੇਲ ਨੇ ਵਿਆਹ ਦਾ ਵਾਅਦਾ ਕਰਕੇ ਉਸ ਨਾਲ ਸਰੀਰਕ ਸੰਬੰਧ ਬਣਾਏ। ਸ਼ਿਕਾਇਤ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਪੋਰੇਲ ਨੇ ਦੋਵਾਂ ਦੇ ਨਿੱਜੀ ਪਲਾਂ ਨੂੰ ਰਿਕਾਰਡ ਕੀਤਾ ਸੀ। ਇਸ ਮਾਮਲੇ ਵਿੱਚ ਕਲਕੱਤਾ ਹਾਈ ਕੋਰਟ ਨੇ ਪੁਲਿਸ ਨੂੰ ਕ੍ਰਿਕਟਰ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੋਰੇਲ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਦੂਜੇ ਪਾਸੇ, ਅਭਿਸ਼ੇਕ ਪੋਰੇਲ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਤੋਂ ਸਿਰੇ ਤੋਂ ਨਕਾਰਿਆ ਹੈ।
IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…












