• Home
  • Uncategorized
  • ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ।

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ।

ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ):- ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ਜਾਂ ਹੋਰ ਸੇਵਾਵਾਂ ਸਬੰਧੀ ਝੂਠੇ ਦਾਅਵੇ ਕਰਨ ਵਾਲੇ ਵਿਅਕਤੀਆਂ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਾਅਲੀ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾਂਦੀ ਧੋਖਾਧੜੀ ਤੋਂ ਬਚਣ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ।

ਮੰਤਰੀ ਨੇ ਬ੍ਰਿਟਿਸ਼ ਵਫ਼ਦ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਐਨ.ਆਰ.ਆਈਜ਼ ਨਾਲ ਸੰਵਾਦ ਕੀਤਾ ਜਾਵੇਗਾ। ਉਨ੍ਹਾਂ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਵਸਦੇ, ਖਾਸ ਕਰਕੇ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਪੰਜਾਬੀਆਂ ਨੂੰ ਇਸ ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਪੰਜਾਬ ਸਰਕਾਰ ਸਾਹਮਣੇ ਰੱਖਣ ਦਾ ਸੱਦਾ ਦਿੱਤਾ।

ਮੀਟਿੰਗ ਦੌਰਾਨ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਅਤੇ ਪੰਜਾਬ ਨਾਲ ਜੁੜੇ ਐਨ.ਆਰ.ਆਈਜ਼ ਦੀਆਂ ਵੱਖ-ਵੱਖ ਚਿੰਤਾਵਾਂ, ਪੰਜਾਬ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਉਨ੍ਹਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਦੋਵਾਂ ਧਿਰਾਂ ਨੇ ਪੰਜਾਬੀ ਪਰਵਾਸੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ’ਤੇ ਆਪਸੀ ਸੰਪਰਕ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top