• Home
  • Uncategorized
  • ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ।

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ।

ਚੰਡੀਗੜ੍ਹ, 14 ਅਗਸਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਸੁਤੰਤਰਤਾ ਦਿਵਸ-2026 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਦੱਸਣਯੋਗ ਹੈ ਕਿ ਸੀਨੀਅਰ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੌਬੀ ਕੁਮਾਰ, ਲੇਡੀ ਕਾਂਸਟੇਬਲ ਚਰਨਜੀਤ, ਲੇਡੀ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ਼ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚੁਣਿਆ ਗਿਆ ਹੈ।ਇਸੇ ਤਰ੍ਹਾਂ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 20 ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਵਿੱਚ ਐਸ.ਪੀ. ਇਨਵੈਸਟੀਗੇਸ਼ਨ ਖੰਨਾ ਪਵਨਜੀਤ, ਐਸ.ਪੀ. ਐਸ.ਪੀ.ਯੂ. ਪੰਜਾਬ ਸੁਰੇਂਦਰਾ ਸਿੰਘ ਅਤੇ ਡੀ.ਐਸ.ਪੀ. ਸੀ.ਆਈ.ਡੀ. ਯੂਨਿਟ ਲੁਧਿਆਣਾ ਅਸ਼ਵਨੀ ਕੁਮਾਰ ਸ਼ਾਮਲ ਹਨ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਇੰਸਪੈਕਟਰ ਹਰਸ਼ਜੋਤ ਕੌਰ, ਲੇਡੀ ਸਬ-ਇੰਸਪੈਕਟਰ ਇੰਦਰਜੀਤ ਕੌਰ, ਐਸ.ਆਈ. ਸੰਦੀਪ ਕੁਮਾਰ, ਐਸ.ਆਈ. ਕਰਮਜੀਤ ਸਿੰਘ, ਐਸ.ਆਈ. ਬਲਦੇਵ ਸਿੰਘ, ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੱਧੂ, ਏ.ਐਸ.ਆਈ. ਨਵਤੇਜ ਸਿੰਘ, ਏ.ਐਸ.ਆਈ. ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top