• Home
  • Uncategorized
  • ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਨਵੀ ਦਿੱਲੀ, 14 ਅਗਸਤ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਆਜ਼ਾਦੀ ਦਿਵਸ ਦੀ 80ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ ‘ਤੇ ਦੇਸ਼ ਦੇ ਨਾਂ ਸੰਬੋਧਨ ਕੀਤਾ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਰਾਸ਼ਟਰਪਤੀ ਨੇ ਕਿਹਾ, 15 ਅਗਸਤ 1947 ਦੇ ਦਿਨ ਭਾਰਤ ਮਾਤਾ ਗੁਲਾਮੀ ਦੀਆਂ ਬੇੜੀਆਂ ਤੋਂ ਮੁਕਤ ਹੋਈ।ਨਾਲ ਹੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ, “ਹੁਣ ਤੋਂ ਕੁਝ ਹੀ ਘੰਟਿਆਂ ਬਾਅਦ, ਸਾਡੇ ਦੇਸ਼ ਦੀ ਆਜ਼ਾਦੀ ਦੇ 80ਵੇਂ ਸਾਲ ਦੀ ਸ਼ੁਰੂਆਤ ਹੋਵੇਗੀ। ਦੇਸ਼-ਵਿਦੇਸ਼ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਇਹ ਤਿਉਹਾਰ ਉਤਸ਼ਾਹ ਨਾਲ ਮਨਾਉਂਦੇ ਹਨ। ਸਾਡਾ ਤਿਰੰਗਾ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ। ਇਸ ਨੂੰ ਅਸੀਂ ਪੂਰੀ ਸ਼ਾਨ ਨਾਲ ਲਹਿਰਾਉਂਦੇ ਹਾਂ।”

ਉਨ੍ਹਾਂ ਨੇ ਅੱਗੇ ਕਿਹਾ, “ਨਿਸ਼ਠਾਵਾਨ ਵਿਦਿਆਰਥੀ ਅਤੇ ਅਧਿਆਪਕ, ਵਿਕਾਸ ਲਈ ਤਤਪਰ ਵਿਗਿਆਨੀ ਅਤੇ ਇੰਜੀਨੀਅਰ, ਸਿਹਤ ਸੰਭਾਲ ਵਿੱਚ ਲੱਗੇ ਡਾਕਟਰ ਅਤੇ ਸਿਹਤ ਕਰਮੀ, ਮਿਹਨਤੀ ਮਜ਼ਦੂਰ ਅਤੇ ਅੰਨਦਾਤਾ ਕਿਸਾਨ, ਆਪਣੇ ਯਤਨਾਂ ਨਾਲ ਰਾਸ਼ਟਰ-ਨਿਰਮਾਣ ਕਰ ਰਹੇ ਹਨ। ਹੋਰ ਖੇਤਰਾਂ ਵਿੱਚ ਸਰਗਰਮ, ਅਣਗਿਣਤ ਦੇਸ਼ ਵਾਸੀ, ਅਤੇ ਸੰਵਿਧਾਨ ਵਿੱਚ ਦਰਜ, ਮੂਲ ਕਰਤੱਵਾਂ ਦੀ ਪਾਲਣਾ ਕਰਨ ਵਾਲੇ ਸਾਰੇ ਨਾਗਰਿਕ, ਰਾਸ਼ਟਰ-ਨਿਰਮਾਣ ਵਿੱਚ ਅਹਿਮ ਭਾਈਵਾਲ ਹਨ। ਮੈਂ ਉਨ੍ਹਾਂ ਸਾਰਿਆਂ ਦੀ ਦਿਲੋਂ ਸ਼ਲਾਘਾ ਕਰਦੀ ਹਾਂ।”ਉਨ੍ਹਾਂ ਨੇ ਕਿਹਾ- ਅਸੀਂ 2047 ਤੱਕ ਵਿਕਸਿਤ ਭਾਰਤ ਦਾ ਟੀਚਾ ਲੈ ਕੇ ਅੱਗੇ ਵੱਧ ਰਹੇ ਹਾਂ। ਨਾਗਰਿਕ ਰਾਸ਼ਟਰ ਲਈ ਹਮੇਸ਼ਾ ਜਾਗਰੂਕ ਰਹਿਣ। ਰਾਸ਼ਟਰਪਤੀ ਨੇ ਅੱਗੇ ਕਿਹਾ ਕਿ ਸਾਡੇ ਵਿਦਿਆਰਥੀ ਭਾਰਤ ਦੇ ਭਵਿੱਖ ਦੇ ਨਿਰਮਾਤਾ ਹਨ। ਜਿਸ ਤਰ੍ਹਾਂ ਰਾਸ਼ਟਰੀ ਸੁਰੱਖਿਆ ਲਈ ਸਰਕਾਰ ਅਤੇ ਸਮਾਜ ਦਾ ਇੱਕਜੁੱਟ ਰਹਿਣਾ ਜ਼ਰੂਰੀ ਹੈ, ਉੱਥੇ ਹੀ ਵਿਦਿਆਰਥੀਆਂ ਦੇ ਮੌਜੂਦਾ ਅਤੇ ਭਵਿੱਖ ਦੀ ਸੁਰੱਖਿਆ ਲਈ ਵੀ ਸਾਰਿਆਂ ਦੇ ਸਾਂਝੇ ਯਤਨ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ- ਅੱਤਵਾਦ ਨੂੰ ਪਨਾਹ ਦੇਣ ਵਾਲੇ ਦੇਸ਼ ਨਾਲ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਨਾ ਕਿਸਾਨਾਂ ਲਈ ਇੱਕ ਫ਼ੈਸਲਾਕੁੰਨ ਕਦਮ ਹੈ।

ਰਾਸ਼ਟਰਪਤੀ ਮੁਰਮੂ ਨੇ ਕਿਹਾ- ਆਪਣੀ ਅਮੀਰ ਵਿਰਾਸਤ ਅਤੇ ਆਜ਼ਾਦੀ ਦੀ ਲੜਾਈ ਦੇ ਆਦਰਸ਼ਾਂ ਨੂੰ ਅਪਣਾਉਂਦਿਆਂ ਅਸੀਂ ਆਧੁਨਿਕ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਹੇ ਹਾਂ। ਪਿਛਲੇ ਇੱਕ ਦਹਾਕੇ ਤੋਂ ਕੁਝ ਵੱਧ ਸਮੇਂ ਵਿੱਚ ਸਾਡੇ ਦੇਸ਼ ਨੇ ਤੇਜ਼ ਗਤੀ ਨਾਲ ਸਭਨਾਂ ਨੂੰ ਨਾਲ ਲੈ ਕੇ ਚੱਲਣ ਵਾਲਾ (ਸਮਾਵੇਸ਼ੀ) ਵਿਕਾਸ ਕੀਤਾ ਹੈ। ਵਿਰਾਸਤ ਅਤੇ ਵਿਕਾਸ ਦੇ ਤਾਲਮੇਲ ਨੂੰ ਪਹਿਲ ਦਿੱਤੀ ਹੈ।ਰਾਸ਼ਟਰਪਤੀ ਮੁਰਮੂ ਨੇ ਕਿਹਾ- 25 ਕਰੋੜ ਤੋਂ ਵੱਧ ਲੋਕਾਂ ਨੂੰ ਗਰੀਬੀ ਤੋਂ ਮੁਕਤੀ ਦਿਵਾਉਣ ਵਿੱਚ ਸਫਲਤਾ ਮਿਲੀ ਹੈ। ਵਿਸ਼ਵ ਦੀ ਸਭ ਤੋਂ ਵੱਡੀ ਵਿੱਤੀ ਸਮਾਵੇਸ਼ ਯੋਜਨਾ ‘ਪ੍ਰਧਾਨ ਮੰਤਰੀ ਜਨ ਧਨ ਯੋਜਨਾ’ ਦੇ ਤਹਿਤ ਲਗਭਗ 59 ਕਰੋੜ ਖਾਤਾਧਾਰਕ ਬੈਂਕਿੰਗ ਪ੍ਰਣਾਲੀ ਨਾਲ ਜੁੜ ਚੁੱਕੇ ਹਨ। ਉਨ੍ਹਾਂ ਵਿੱਚ 32 ਕਰੋੜ ਤੋਂ ਵੱਧ ਔਰਤ ਖਾਤਾਧਾਰਕ ਸ਼ਾਮਲ ਹਨ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top