• Home
  • Uncategorized
  • ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਨਵੀ ਦਿੱਲੀ, 31 ਅਗਸਤ – ਅਰਜਨਟੀਨਾ ਦੇ ਮਹਾਨ ਫੁੱਟਬਾਲਰ ਲਿਓਨਲ ਮੈਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਰਿਟਾਇਰਮੈਂਟ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਐਲਾਨ ਸੋਮਵਾਰ ਨੂੰ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ। ਹਾਲ ਹੀ ਵਿੱਚ ਫ਼ੀਫ਼ਾ ਵਿਸ਼ਵ ਕੱਪ ਵਿੱਚ ਉਨ੍ਹਾਂ ਦੀ ਟੀਮ ਉੱਪ-ਜੇਤੂ ਰਹੀ ਸੀ।ਫ਼ੀਫ਼ਾ ਵਿਸ਼ਵ ਕੱਪ 2026 ਦਾ ਫ਼ਾਈਨਲ ਮੈਸੀ ਦਾ ਅੰਤਰਰਾਸ਼ਟਰੀ ਫੁੱਟਬਾਲ ਵਿੱਚ ਆਖ਼ਰੀ ਮੈਚ ਰਿਹਾ। ਮੈਸੀ ਨੇ ਅਰਜਨਟੀਨਾ ਲਈ 207 ਮੈਚ ਖੇਡੇ ਜਿਨ੍ਹਾਂ ਵਿੱਚ ਉਨ੍ਹਾਂ ਨੇ 125 ਗੋਲ ਕੀਤੇ ਅਤੇ 68 ਵਾਰ ਗੋਲ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਨੇ ਅਰਜਨਟੀਨਾ ਨੂੰ ਇੱਕ ਵਿਸ਼ਵ ਕੱਪ ਅਤੇ ਦੋ ਕੋਪਾ ਅਮੈਰਿਕਾ ਦੇ ਖ਼ਿਤਾਬ ਦਿਵਾਏ। ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਂਦਿਆਂ ਮੈਸੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਇਸ ਫ਼ੈਸਲੇ ਨਾਲ ਦੁੱਖ ਹੋਵੇਗਾ, ਪਰ ਉਹ ਸਮਝਦੇ ਹਨ ਕਿ ਹੁਣ ਸਮਾਂ ਆ ਗਿਆ ਹੈ।

ਮੈਸੀ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, “ਫ਼ਾਈਨਲ ਤੋਂ ਬਾਅਦ ਇੰਨਾ ਸਮਾਂ ਬੀਤਣ ਅਤੇ ਇਸ ਬਾਰੇ ਬਹੁਤ ਸੋਚਣ ਤੋਂ ਬਾਅਦ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਸੰਨਿਆਸ ਲੈ ਰਿਹਾ ਹਾਂ। ਇਹ ਇੱਕ ਅਜਿਹਾ ਫ਼ੈਸਲਾ ਸੀ ਜਿਸ ਨਾਲ ਮੈਨੂੰ ਬਹੁਤ ਦੁੱਖ ਹੋਇਆ ਅਤੇ ਹੁਣ ਵੀ ਅੰਦਰ ਤੱਕ ਦੁੱਖ ਹੋ ਰਿਹਾ ਹੈ, ਪਰ ਮੈਂ ਸਮਝਦਾ ਹਾਂ ਕਿ ਇਹੋ ਸਹੀ ਸਮਾਂ ਹੈ। ਮੈਂ ਹਮੇਸ਼ਾ ਆਪਣਾ ਸਭ ਕੁਝ ਦਿੱਤਾ, ਨਾ ਸਿਰਫ਼ ਇਹਨਾਂ ਕੁਝ ਸਾਲਾਂ ਵਿੱਚ ਜਦੋਂ ਅਸੀਂ ਸਭ ਕੁਝ ਜਿੱਤਿਆ, ਸਗੋਂ ਉਸ ਤੋਂ ਪਹਿਲਾਂ ਵੀ। ਮੈਂ ਹਮੇਸ਼ਾ ਇਸ ਜਰਸੀ ਲਈ ਸੰਘਰਸ਼ ਕੀਤਾ ਅਤੇ ਆਪਣਾ ਸਭ ਕੁਝ ਦਿੱਤਾ ਤਾਂ ਜੋ ਤੁਹਾਨੂੰ ਖ਼ੁਸ਼ੀ ਦੇ ਸਕਾਂ ਅਤੇ ਫੁੱਟਬਾਲ ਦੇ ਜ਼ਰੀਏ ਤੁਹਾਨੂੰ ਅਰਜਨਟੀਨਾ ਦੇ ਹੋਣ ‘ਤੇ ਮਾਣ ਮਹਿਸੂਸ ਕਰਵਾ ਸਕਾਂ।”

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top