ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਲਮੀਨੇਸ਼ਨ ਦਿਵਸ ਮਨਾਇਆ ਗਿਆਹੁਣ ਤੱਕ ਲਗਭਗ 30,000 ਨਵੇਂ ਬੂਟੇ ਲਗਾਏ ਗਏਫਰੀਦਕੋਟ 31 ਜੁਲਾਈ 2025 (ਪਰਵਿੰਦਰ ਸਿੰਘ ਕੰਧਾਰੀ) ਅੱਜ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਬੂਟੇ ਲਗਾਉਣ ਦੇ ਦੋ ਮਹੀਨੇ ਦੀ ਕੰਪੇਨ ਦਾ ਕਲਮੀਨੇਸ਼ਨ ਪ੍ਰੋਗਰਾਮ ਕੀਤਾ ਗਿਆ । ਜ਼ੋ ਕਿ ਮਿਤੀ 05.06.2025 ਤੋਂ ਸ਼ੁਰੂ ਹੋਈ ਸੀ ਅਤੇ ਮਿਤੀ 05.08.2025 ਤੱਕ ਚੱਲੇਗੀ।ਇਸ ਮੌਕੇ ਜੱਜ ਸਾਹਿਬ ਗਲੋਬਲ ਵਾਰਮਿੰਗ ਦੇ ਵਿਸ਼ੇ ਤੇ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਕੱਲ੍ਹ ਜ਼ੋ ਇੰਨੀ ਗਰਮੀ ਪੈ ਰਹੀ ਹੈ ਅਤੇ ਧਰਤੀ ਦੀ ਤਪਸ਼ ਵੱਧ ਰਹੀ ਹੈ ਇਸ ਦਾ ਮੁੱਖ ਕਾਰਨ ਇਹ ਹੈ ਕਿ ਧਰਤੀ ਤੇ ਲਗਾਤਾਰ ਦਰਖਤਾਂ ਦੀ ਗਿਣਤੀ ਘੱਟ ਹੋ ਰਹੀ ਹੈ। ਜਿਸ ਕਰਕੇ ਗਰਮੀ ਨੂੰ ਸੋਖਣ ਲਈ ਦਰਖਤ ਨਹੀਂ ਹਨ ਜਾਂ ਬਹੁਤ ਘੱਟ ਹਨ ਇਸ ਕਾਰਨ ਜ਼ੋ ਲਗਾਤਾਰ ਗਰਮੀ ਵਿੱਚ ਵਾਧਾ ਹੋ ਰਿਹਾ ਹੈ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਦੱਸਿਆ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਦਰਖਤ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਆਪਣੇ ਬੱਚਿਆਂ ਵਾਂਗ ਕਰਨਾ ਚਾਹੀਦਾ ਹੈ ਨਹੀਂ ਤਾਂ ਇਹ ਖਤਰਾ ਸਾਡੇ ਲਈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਲਈ ਬਹੁਤ ਖਤਰਨਾਕ ਸਿੱਧ ਹੋਵੇਗਾ ।ਇਸ ਮੌਕੇ ਜੱਜ ਸਾਹਿਬ ਨੇ ਅੱਗੇ ਬੋਲਦਿਆਂ ਦੱਸਿਆ ਕਿ ਅੱਜ ਦੇ ਪ੍ਰਦੂਸ਼ਣ ਭਰੇ ਮਾਹੌਲ ਵਿੱਚ ਦਰਖਤਾਂ ਦੀ ਹੋਂਦ ਖਤਮ ਹੁੰਦੀ ਜਾ ਰਹੀ ਹੈ । ਨਵ ਨਿਰਮਾਣ ਅਤੇ ਚੌੜੀਆਂ ਸੜਕਾਂ ਦੇ ਮੱਦੇਨਜ਼ਰ ਦਰਖਤਾਂ ਦੀ ਲਗਾਤਾਰ ਕਟਾਈ ਹੋ ਰਹੀ ਹੈ ਜਿਸ ਕਰਕੇ ਕੁਦਰਤ ਦਾ ਸੰਤੁਲਨ ਵਿਗੜਦਾ ਜਾ ਰਿਹਾ ਹੈ । ਸੋ ਇਸ ਵਿਗੜਦੇ ਹੋਏ ਸੰਤੁਲਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਪੈਣਗੇ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਅਸੀਂ ਕੁਝ ਨਾ ਕੁਝ ਬਚਾ ਸਕੀਏ । ਇਸ ਤੋਂ ਬਾਅਦ ਜੱਜ ਸਾਹਿਬ ਨੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਨਾਲ ਮਿਲ ਕੇ ਬੂਟੇ ਲਗਾ ਕੇ ਇਸ ਦਿਵਸ ਦੀ ਰਸਮ ਅਦਾ ਕੀਤੀ ।ਇਸ ਦੇ ਸਬੰਧ ਵਿੱਚ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਵਿਖੇ ਵੀ ਸੈਸ਼ਨਜ਼ ਜੱਜ ਫਰੀਦਕੋਟ ਦੇ ਹੁਕਮਾਂ ਅਨੁਸਾਰ ਸ਼੍ਰੀ ਸ਼ਮਿੰਦਰਪਾਲ ਸਿੰਘ, ਵਧੀਕ ਸਿਵਲ ਜੱਜ ਸੀਨੀਅਰ ਡਵੀਜਨ, ਜੈਤੋ ਨੇ ਜੈਤੋ ਵਿਖੇ ਜੁਡੀਸ਼ੀਅਲ ਅਫਸਰਾਂ ਨਾਲ ਮਿਲ ਕੇ ਕੋਰਟ ਕੰਪਲੈਕਸ, ਜੈਤੋ ਵਿਖੇ ਬੂਟੇ ਲਗਾ ਕੇ ਇਹ ਕਲਮੀਨੇਸ਼ਨ ਦਿਵਸ ਮਨਾਇਆ । ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਮੁੱਖ ਦਫ਼ਤਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਫਰੀਦਕੋਟ ਦੇ ਸਹਿਯੋਗ ਨਾਲ ਸਕੂਲਾਂ, ਪਿੰਡਾਂ ਦੀਆਂ ਸੱਥਾਂ, ਪੰਚਾਇਤ ਘਰਾਂ ਅਤੇ ਹੋਰ ਸਾਂਝੀਆਂ ਥਾਵਾਂ ਤੇ ਹੁਣ ਤੱਕ ਲਗਭਗ 30,000 ਨਵੇਂ ਬੂਟੇ ਲਗਾਏ ਗਏ ਅਤੇ ਇਸ ਤੋਂ ਬਾਅਦ ਜੱਜ ਸਾਹਿਬ ਨੇ ਇੱਥੇ ਹਾਜ਼ਰ ਹੋਏ ਸਾਰੇ ਅਫਸਰ ਸਾਹਿਬਾਨਾਂ, ਲੀਗਲ ਏਡ ਡਿਫੈਂਸ ਕਾਊਂਸਲ, ਵਕੀਲ ਸਾਹਿਬਾਨਾਂ ਅਤੇ ਜੁਡੀਸ਼ਅਲ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਹਰ ਇਕ ਮਨੁੱਖ ਲਗਾਵੇ ਰੁੱਖ, ਨਾ ਰਹੇ ਬਿਮਾਰੀ ਨਾ ਰਹੇ ਦੁੱਖਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਹ ਜੋ ਉਪਰਾਲਾ ਕੀਤਾ ਗਿਆ ਹੈ ਬਹੁਤ ਹੀ ਵਧੀਆ ਹੈ। ਸਾਨੂੰ ਗਰਮੀ ਤੋਂ ਬਚਾਅ ਰੱਖਣ ਲਈ ਵੱਧ ਤੋ ਵੱਧ ਆਪਣੇ ਆਲੇ ਦੁਆਲੇ ਖੁੱਲੀਆਂ ਥਾਵਾਂ ਤੇ ਬੂਟੇ ਲਾਉਣ ਦੀ ਲੋੜ ਹੈ। ਜਿਸ ਨਾਲ ਸਾਡਾ ਵਾਤਾਵਰਣ ਸਾਫ ਰਹੇਗਾ ਅਤੇ ਬਿਮਾਰੀਆਂ ਤੋ ਰਹਿਤ ਹੋ ਸਕਾਂਗੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸੰਭਾਲ ਵੀ ਬਹੁਤ ਜਰੂਰੀ ਹੈ, ਤਾਂ ਹੀ ਅਸੀਂ ਦਰੱਖਤਾਂ ਦੀ ਸੰਘਣੀ ਛਾਂ, ਸਾਫ ਸੁਥਰੀ ਹਵਾ ਅਤੇ ਵਾਤਾਵਰਣ ਵਿਚ ਸ਼ੁੱਧਤਾ ਪ੍ਰਾਪਤ ਕਰ ਸਕਦੇ ਹਾਂ।ਇਸ ਮੌਕੇ ਹੋਰ ਜੁਡੀਸ਼ੀਅਲ ਅਫਸਰ ਸਾਹਿਬਾਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਸ਼੍ਰੀਮਤੀ ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਰੀਦਕੋਟ ਦੇ ਪ੍ਰਧਾਨ ਸ਼੍ਰੀ ਗੁਰਜਗਪਾਲ ਸਿੰਘ ਵੀ ਜੱਜ ਸਾਹਿਬ ਦੇ ਨਾਲ ਹਾਜ਼ਰ ਸਨ ।

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਲਮੀਨੇਸ਼ਨ ਦਿਵਸ ਮਨਾਇਆ।
Releated Posts
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…
ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ
ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…
Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ
ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…
Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ
ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…
Your comment is awaiting moderation. This is a preview; your comment will be visible after it has been approved.
https://shorturl.fm/SbA1X
Your comment is awaiting moderation. This is a preview; your comment will be visible after it has been approved.
https://shorturl.fm/JEYnp
Your comment is awaiting moderation. This is a preview; your comment will be visible after it has been approved.
https://shorturl.fm/KP4TD
Your comment is awaiting moderation. This is a preview; your comment will be visible after it has been approved.
https://shorturl.fm/7y2oH
Your comment is awaiting moderation. This is a preview; your comment will be visible after it has been approved.
https://shorturl.fm/63LTD
Your comment is awaiting moderation. This is a preview; your comment will be visible after it has been approved.
https://shorturl.fm/TvOOv
Your comment is awaiting moderation. This is a preview; your comment will be visible after it has been approved.
https://shorturl.fm/RKw0i
Your comment is awaiting moderation. This is a preview; your comment will be visible after it has been approved.
https://shorturl.fm/9gfSL
Your comment is awaiting moderation. This is a preview; your comment will be visible after it has been approved.
https://shorturl.fm/YivGv
Your comment is awaiting moderation. This is a preview; your comment will be visible after it has been approved.
https://shorturl.fm/qASag
Your comment is awaiting moderation. This is a preview; your comment will be visible after it has been approved.
https://shorturl.fm/KHmWF
Your comment is awaiting moderation. This is a preview; your comment will be visible after it has been approved.
https://shorturl.fm/u9U8s
Your comment is awaiting moderation. This is a preview; your comment will be visible after it has been approved.
https://shorturl.fm/Au4tP
Your comment is awaiting moderation. This is a preview; your comment will be visible after it has been approved.
https://shorturl.fm/cwBgL
Your comment is awaiting moderation. This is a preview; your comment will be visible after it has been approved.
https://shorturl.fm/Hkzw0